ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨ ਇਸ ਸਰਦੀਆਂ ਦੇ ਮੌਸਮ ਦੀ ਪਹਿਲੀ ਸੰਘਣੀ ਧੁੰਦ ਨੇ ਰੋਪੜ, ਨਵਾਂਸ਼ਹਿਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਨਵਾਂਸ਼ਹਿਰ ਵਿੱਚ ਸਵੇਰੇ 6 ਵਜੇ ਦੇ ਕਰੀਬ ਵਿਜ਼ੀਬਿਕਟੀ ਜ਼ੀਰੋ ਦੇ ਨੇੜੇ ਆ ਗਈ, ਜਿਸ ਕਾਰਨ ਵਸਨੀਕਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ। ਅਬੋਹਰ ਅਤੇ ਆਸ ਪਾਸ ਦੇ ਖੇਤਰ ਵੀ ਧੁੰਦ ਵਿੱਚ ਘਿਰ ਗਏ, ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ।
ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਦੇ ਨਦੀ ਕਿਨਾਰੇ ਵਸੇ ਇਲਾਕਿਆਂ ਲਈ ਮੌਸਮ ਵਿਭਾਗ ਨੇ ਹਾਈ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਬੀਤੀ ਰਾਤ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ, ਤੇਜ਼ ਹਵਾਵਾਂ ਜਾਂ ਗੜੇਮਾਰੀ ਦੀ ਸਥਿਤੀ ਵਿੱਚ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਖ਼ਤ ਸਲਾਹ ਦਿੱਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਜਾਣ ਤੋਂ ਵੀ ਚੇਤਾਵਨੀ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਮੌਸਮ ਵਿਭਾਗ ਦੀ ਸਲਾਹ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।











