HomePunjabਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿਣ ਤੋਂ ਬਾਅਦ ਰਾਜਪਾਲ ਨੇ ਲਿਆ ਯੂ-ਟਰਨ

ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿਣ ਤੋਂ ਬਾਅਦ ਰਾਜਪਾਲ ਨੇ ਲਿਆ ਯੂ-ਟਰਨ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਯੂ-ਟਰਨ ਲੈ ਲਿਆ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ ਗਏ ਸਾਰੇ ਬਿੱਲਾਂ ਦੀ ਪੜਤਾਲ ਕਰਨਗੇ। ਇਸ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਇਹ ਦਾਅਵਾ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੀਤਾ ਹੈ।

ਰਾਜਪਾਲ ਦੇ ਤਾਜ਼ਾ ਪੱਤਰ ਦਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਵਿਧਾਨ ਸਭਾ ਵਿੱਚ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਸੈਸ਼ਨ ਸਬੰਧੀ ਰਾਜਪਾਲ ਵੱਲੋਂ ਦਿੱਤੀਆਂ ਚੁਣੌਤੀਆਂ ਸੁਪਰੀਮ ਕੋਰਟ ਵਿੱਚ ਇੱਕ ਮਿੰਟ ਵੀ ਨਹੀਂ ਚੱਲਣਗੀਆਂ। ਮਾਨ ਨੇ 20 ਅਕਤੂਬਰ ਨੂੰ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਸਰਕਾਰ 30 ਅਕਤੂਬਰ ਨੂੰ ਰਾਜਪਾਲ ਦੇ ਪੱਤਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ ਅਤੇ 29 ਅਕਤੂਬਰ ਨੂੰ ਰਾਜਪਾਲ ਨੇ ਯੂ-ਟਰਨ ਲੈਂਦਿਆਂ ਕਿਹਾ ਸੀ ਕਿ ਉਹ ਸਾਰੇ ਬਿੱਲਾਂ ਦੀ ਜਾਂਚ ਕਰਨਗੇ।

‘ਆਪ’ ਨੇ ਕਿਹਾ ਕਿ ਇਹ ਪੱਤਰ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਸਿਰਫ਼ ਸੈਸ਼ਨ ਬੁਲਾ ਕੇ ਪੰਜਾਬ ‘ਚ ‘ਆਪ’ ਸਰਕਾਰ ਦੇ ਕੰਮਕਾਜ ‘ਚ ਰੁਕਾਵਟ ਪਾਉਣਾ ਚਾਹੁੰਦੇ ਹਨ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਫਿਰ ਰਾਜਪਾਲ ਨੇ ਪਹਿਲਾਂ ਹੀ ਯੂ-ਟਰਨ ਲੈ ਲਿਆ। ‘ਆਪ’ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਅੜਿੱਕਾ ਪੈਦਾ ਕਰਨਾ ਅਤੇ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੰਮ ਨਾ ਕਰਨ ਦੇਣਾ ਸੂਬੇ ਲਈ ਬਹੁਤ ਮੰਦਭਾਗਾ ਹੈ। ‘ਆਪ’ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵੀ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਉਹ ਵੀ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿ ਰਹੇ ਸਨ ਅਤੇ ਵਿਧਾਨ ਸਭਾ ਦੀ ਕਾਰਵਾਈ ਅੱਗੇ ਨਹੀਂ ਚੱਲਣ ਦੇ ਰਹੇ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments