Homeਹਰਿਆਣਾਹਰਿਆਣਾ ਸਰਕਾਰ ਦਾ ਵੱਡਾ ਡੀਬੀਟੀ ਤੋਹਫ਼ਾ...

ਹਰਿਆਣਾ ਸਰਕਾਰ ਦਾ ਵੱਡਾ ਡੀਬੀਟੀ ਤੋਹਫ਼ਾ…

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਉਂਦਿਆਂ 35.06 ਲੱਖ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 1,129.05 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ ਵੱਲੋਂ ਕੀਤੇ ਇਸ ਭੁਗਤਾਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਲਾਡੋ ਲਕਸ਼ਮੀ ਯੋਜਨਾ ਦੀ 11ਵੀਂ ਕਿਸ਼ਤ ਵੀ ਜਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ 11ਵੀਂ ਕਿਸ਼ਤ ਦੀ ਰਕਮ ਵੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚਾ ਦਿੱਤੀ ਗਈ ਹੈ। ਇਸ ਕਿਸ਼ਤ ਤਹਿਤ 10.10 ਲੱਖ ਭੈਣਾਂ-ਧੀਆਂ ਨੂੰ 212.16 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਸਰਕਾਰ ਮੁਤਾਬਕ ਯੋਜਨਾ ਦੀਆਂ ਹੁਣ ਤੱਕ 11 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਦੌਰਾਨ ਲਾਭਪਾਤਰੀਆਂ ਨੂੰ ਕੁੱਲ 2,254.47 ਕਰੋੜ ਰੁਪਏ ਦੀ ਰਕਮ ਵੰਡੀ ਗਈ ਹੈ।

ਡੀਬੀਟੀ ਰਾਹੀਂ ਸਿੱਧੇ ਖਾਤਿਆਂ ਵਿੱਚ ਪਹੁੰਚ ਰਹੀ ਰਕਮ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਰਕਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੀ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਹੈ। ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਪੈਸਾ ਸਿੱਧਾ ਬੈਂਕ ਖਾਤਿਆਂ ਵਿੱਚ ਜਾਣ ਕਾਰਨ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਮਿਲ ਰਹੀ ਹੈ।

ਉਦਯੋਗਿਕ ਖੇਤਰ ਅਤੇ ਗ੍ਰਹਿਣੀ ਯੋਜਨਾ ਲਈ ਵੀ ਫੰਡ ਜਾਰੀ

ਮੁੱਖ ਮੰਤਰੀ ਅਨੁਸਾਰ ਉਦਯੋਗਾਂ ਨਾਲ ਸਬੰਧਤ 20 ਲਾਭਪਾਤਰੀਆਂ ਲਈ 153.45 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰ ਘਰ ਗ੍ਰਹਿਣੀ ਯੋਜਨਾ ਤਹਿਤ 5 ਲੱਖ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 19.68 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਵੱਖ-ਵੱਖ ਯੋਜਨਾਵਾਂ ਦੀ ਰਕਮ ਸਿੱਧੀ ਖਾਤਿਆਂ ਵਿੱਚ ਭੇਜਣ ਨਾਲ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਸਰਕਾਰੀ ਸਹਾਇਤਾ ਮਿਲ ਰਹੀ ਹੈ ਅਤੇ ਭਲਾਈ ਸਕੀਮਾਂ ਦੀ ਪਹੁੰਚ ਹੋਰ ਪ੍ਰਭਾਵਸ਼ਾਲੀ ਬਣ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments