Homeਪੰਜਾਬਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ’ਚ ਕੀਤਾ ਸੋਧ

ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ’ਚ ਕੀਤਾ ਸੋਧ

ਬਠਿੰਡਾ : ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਲਈ, ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਸੋਧ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਹਸਪਤਾਲ ਓਪੀਡੀ ਸੇਵਾਵਾਂ ਦੇ ਲਈ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਨਵਾਂ ਸਮਾਂ 16 ਅਪ੍ਰੈਲ ਤੋਂ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬਦਲਦੇ ਮੌਸਮ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਜਿਸ ਨਾਲ ਸਮੇਂ ਸਿਰ ਅਤੇ ਸੁਵਿਧਾਜਨਕ ਇਲਾਜ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਮੇਂ ਅਨੁਸਾਰ ਹਸਪਤਾਲ ਆਉਣ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments