Homeਯੂਪੀ ਖ਼ਬਰਾਂਰਾਮ ਮੰਦਰ ਅੰਦੋਲਨ ਦੇ ਮੁਖੀ ਸੰਤ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਅਚਾਨਕ...

ਰਾਮ ਮੰਦਰ ਅੰਦੋਲਨ ਦੇ ਮੁਖੀ ਸੰਤ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਅਚਾਨਕ ਵਿਗੜੀ ਸਿਹਤ

ਲਖਨਊ : ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਅਤੇ ਰਾਮ ਮੰਦਰ ਅੰਦੋਲਨ ਦੇ ਮੁਖੀ ਸੰਤ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਲਖਨਊ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੇਦਾਂਤਾ ਦੇ ਡਾਇਰੈਕਟਰ ਡਾ: ਰਾਕੇਸ਼ ਕਪੂਰ ਨੇ ਦੱਸਿਆ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਸਾਹ ਲੈਣ ‘ਚ ਤਕਲੀਫ਼ ਅਤੇ ਫੇਫੜਿਆਂ ‘ਚ ਇਨਫੈਕਸ਼ਨ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਹੈ ।

ਉਨ੍ਹਾਂ ਦਾ ਸਹੀ ਇਲਾਜ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਾਵੇਗਾ। 88 ਸਾਲਾ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਇਸ ਤੋਂ ਪਹਿਲਾਂ ਜਨਵਰੀ 2026 ਵਿਚ ਵੀ ਵਿਗੜ ਗਈ ਸੀ, ਉਸ ਵੇਲੇ ਵੀ ਉਨ੍ਹਾਂ ਨੂੰ ਲਖਨਊ ਦੇ ਮੇਦਾਂਤਾ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਉਹ ਤੰਦਰੁਸਤ ਹੋ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਸਪਤਾਲ ਪਹੁੰਚੇ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।

ਵਰਣਨਯੋਗ ਹੈ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਸ਼ੁਰੂਆਤੀ ਦਿਨਾਂ ਤੋਂ ਹੀ ਰਾਮ ਮੰਦਰ ਅੰਦੋਲਨ ਨਾਲ ਜੁੜੇ ਹੋਏ ਹਨ। ਉਨ੍ਹਾਂ ਆਪਣਾ ਸਾਰਾ ਜੀਵਨ ਰਾਮ ਮੰਦਰ ਦੀ ਉਸਾਰੀ ਲਈ ਸਮਰਪਿਤ ਕਰ ਦਿੱਤਾ। ਅਦਾਲਤਾਂ ਤੋਂ ਲੈ ਕੇ ਗਲੀ-ਮੁਹੱਲਿਆਂ ਤੱਕ ਸੰਤ ਸਮਾਜ ਨੂੰ ਇਕਜੁੱਟ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ। ਮਨੀਰਾਮ ਦਾਸ ਛਾਉਣੀ ਦੇ ਮਹੰਤ ਵਜੋਂ ਉਨ੍ਹਾਂ ਨੇ ਸੈਂਕੜੇ ਸਾਧੂਆਂ ਨੂੰ ਜਥੇਬੰਦ ਕੀਤਾ। ਉਹ ਰਾਮ ਮੰਦਰ ਭੂਮੀ ਪੂਜਨ, ਨਿਰਮਾਣ ਅਤੇ ਪ੍ਰਾਣ ਪ੍ਰਤੀਸਥਾ ਪ੍ਰੋਗਰਾਮ ਵਿੱਚ ਵੀ ਮੌਜੂਦ ਰਹੇ ਅਤੇ ਆਪਣਾ ਵੱਡਾ ਯੋਗਦਾਨ ਪਾਇਆ। ਵਧਦੀ ਉਮਰ ਕਾਰਨ ਉਸ ਨੂੰ ਪਹਿਲਾਂ ਵੀ ਕਈ ਵਾਰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ। ਦੇਸ਼ ਭਰ ਦੇ ਸੰਤ ਅਤੇ ਰਾਮ ਭਗਤ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments