HomePunjabਸਾਬਕਾ ਵਿਧਾਇਕ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ...

ਸਾਬਕਾ ਵਿਧਾਇਕ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ (Former MLA Simarjit Bains) ਵੱਲੋਂ ਬਲਾਤਕਾਰ ਮਾਮਲੇ ਦੀ ਜਾਂਚ ਰਿਪੋਰਟ ਦੀ ਕਾਪੀ ਲੈਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ (Punjab government) ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਸ ਨੇ ਹਾਈਕੋਰਟ (High Court) ਵਿੱਚ ਪਟੀਸ਼ਨ ਦਾਇਰ ਕਰਦਿਆਂ ਇਸ ਮਾਮਲੇ ਵਿੱਚ ਗਵਾਹ ਰਹੇ ਕਮਲਪ੍ਰੀਤ ਸਿੰਘ ਦੀ ਗਵਾਹੀ ਅਤੇ ਪਹਿਲਾਂ ਤਫ਼ਤੀਸ਼ ਕਰ ਰਹੇ ਆਈ.ਪੀ.ਐਸ. ਅਸ਼ਵਨੀ ਗੁਟਿਆਲ ਦੀ ਜਾਂਚ ਰਿਪੋਰਟ ਦੀ ਕਾਪੀ ਦੇਣ ਦੀ ਮੰਗ ਕੀਤੀ ਹੈ।

ਇਸ ਤੋਂ ਬਾਅਦ ਬੈਂਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਗਵਾਹ ਦੀ ਗਵਾਹੀ ਉਨ੍ਹਾਂ ਨੂੰ ਉਪਲਬਧ ਨਹੀਂ ਕਰਵਾਈ ਗਈ ਹੈ। ਇਸ ਮਾਮਲੇ ਦੀ ਪਹਿਲਾਂ ਜਾਂਚ ਕਰ ਰਹੇ ਆਈਪੀਐਸ ਅਧਿਕਾਰੀ ਦੀ ਰਿਪੋਰਟ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇਹ ਦੋਵੇਂ ਦਸਤਾਵੇਜ਼ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਸੋਮਵਾਰ ਨੂੰ ਸਰਕਾਰ ਦੇ ਪੱਖ ਨੂੰ ਦੇਖਦੇ ਹੋਏ ਅਦਾਲਤ ਨੇ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਹੁਣ ਇਸ ਕੇਸ ਦੀ ਸੁਣਵਾਈ ਆਮ ਕੇਸਾਂ ਤਹਿਤ ਹੋਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments