Homeਪੰਜਾਬਸ੍ਰੀ ਆਨੰਦਪੁਰ ਸਾਹਿਬ 'ਚ ਮਾਸ ਦੀ ਵਿਕਰੀ ਨੂੰ ਲੈ ਕੇ ਹਾਈਕੋਰਟ ਨੇ...

ਸ੍ਰੀ ਆਨੰਦਪੁਰ ਸਾਹਿਬ ‘ਚ ਮਾਸ ਦੀ ਵਿਕਰੀ ਨੂੰ ਲੈ ਕੇ ਹਾਈਕੋਰਟ ਨੇ ਲਿਆ ਮਹੱਤਵਪੂਰਨ ਫ਼ੈਸਲਾ

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਇੱਕ ਮਹੱਤਵਪੂਰਨ ਫ਼ੈਸਲੇ ਵਿੱਚ ਸਪਸ਼ੱਟ ਕੀਤਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਇਸ ਸਮੇਂ ਮਾਸ ਅਤੇ ਮਾਸ ਤੋਂ ਬਣੇ ਪਦਾਰਥਾਂ ਦੀ ਵਿਕਰੀ ‘ਤੇ ਕੋਈ ਪਾਬੰਦੀ ਨਹੀਂ ਹੈ । ਅਦਾਲਤ ਨੇ ਕਿਹਾ ਕਿ ਜਦੋਂ ਤੱਕ ਸਮਰੱਥ ਅਧਿਕਾਰੀ ਵੱਲੋਂ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ,ਉਦੋਂ ਤੱਕ ਵਿਕਰੀ ‘ਤੇ ਰੋਕ ਨਹੀਂ ਲਗਾਈ ਜਾ ਸਕਦੀ।

ਦਰਅਸਲ, ਪੰਜਾਬ ਸਰਕਾਰ ਨੇ 15 ਦਸੰਬਰ 2025 ਦੇ ਇਸ ਆਦੇਸ਼ ਨੂੰ ਛੋਟੇ ਵਪਾਰੀਆਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ,ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਣ ਮਾਸ ਦੀ ਵਿਕਰੀ ‘ਤੇ ਰੋਕ ਲਗਾਉਣ ਦੀ ਗੱਲ ਕਹੀ ਗਈ ਸੀ । ਇਸ ਦੌਰਾਨ, ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ “ਹੋਲਾ ਮੁਹੱਲਾ” ਦਾ ਤਿੰਨ ਦਿਨਾਂ ਰਾਸ਼ਟਰੀ ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਮੇਲੇ ਦੇ ਪਹਿਲੇ ਦਿਨ, ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਿਆ।

ਸਖ਼ਤ ਸੁਰੱਖਿਆ ਅਤੇ ਆਵਾਜਾਈ ਦੇ ਪ੍ਰਬੰਧ
ਇਸ ਸਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਨੂੰ ਟ੍ਰੈਫਿਕ ਜਾਮ ਤੋਂ ਮੁਕਤ ਰੱਖਣ ਲਈ, ਇੱਕ “ਟਰਾਲੀ ਸਿਟੀ” ਬਣਾਇਆ ਗਿਆ ਹੈ, ਜਿੱਥੇ ਸ਼ਰਧਾਲੂਆਂ ਦੀਆਂ ਟਰਾਲੀਆਂ ਸ਼ਹਿਰ ਦੇ ਬਾਹਰ ਰੋਕੀਆਂ ਜਾਂਦੀਆਂ ਹਨ। ਪਿਛਲੇ ਸਾਲ ਹੋਏ ਭਾਰੀ ਟ੍ਰੈਫਿਕ ਜਾਮ ਤੋਂ ਸਬਕ ਲੈਂਦਿਆਂ, ਸੜਕਾਂ ‘ਤੇ ਵਾਹਨਾਂ ਦੇ ਦਾਖਲੇ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਸ਼ਰਧਾਲੂਆਂ ਦੀ ਸਹੂਲਤ ਲਈ, ਭਿਖਾਰੀਆਂ ਨੂੰ ਵੀ ਸ਼ਹਿਰ ਵਿੱਚ ਦਾਖਲ ਹੋਣ ਤੋਂ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ।

ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਤਾਲਮੇਲ
ਇਸ ਸਾਲ, ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਸ਼ਾਨਦਾਰ ਤਾਲਮੇਲ ਕਾਰਨ, ਪਹਿਲੇ ਦਿਨ ਦੇ ਸਮਾਗਮ ਸ਼ਾਂਤੀਪੂਰਵਕ ਸਮਾਪਤ ਹੋਏ। ਆਉਣ ਵਾਲੇ ਦਿਨਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਵਧਣ ਦੀ ਉਮੀਦ ਹੈ,ਅਤੇ ਪ੍ਰਬੰਧਾਂ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਡੀ.ਐਸ.ਪੀ. ਜਸ਼ਨਦੀਪ ਸਿੰਘ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ ਲਗਭਗ 5,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਕੋਈ ਅਸੁਵਿਧਾ ਨਾ ਹੋਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments