Home ਦੇਸ਼ ਜੰਮੂ ਸਰਕਾਰ ਨੇ ਲੋਕਾਂ ਨੂੰ ਤਵੀ ਨਦੀ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ...

ਜੰਮੂ ਸਰਕਾਰ ਨੇ ਲੋਕਾਂ ਨੂੰ ਤਵੀ ਨਦੀ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਦਿੱਤੀ ਸਲਾਹ

0

ਜੰਮੂ: ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ । ਕਈ ਦਿਨਾਂ ਦੇ ਭਾਰੀ ਮੀਂਹ ਤੋਂ ਬਾਅਦ, ਬੀਤੇ ਦਿਨ ਰਾਹਤ ਮਿਲੀ ਸੀ, ਪਰ ਜੰਮੂ ਵਿੱਚ ਇੱਕ ਵਾਰ ਫਿਰ ਤੇਜ਼ ਮੀਂਹ ਸ਼ੁਰੂ ਹੋ ਗਿਆ । ਮੌਸਮ ਵਿਭਾਗ ਦੀਆਂ ਚੇਤਾਵਨੀਆਂ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਸਰਕਾਰ ਨੇ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਂਧ੍ਰਢ ਅਤੇ ਸ਼ਧ੍ਰਢ ਟੀਮਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਪ੍ਰਸ਼ਾਸਨ ਨੇ ਜਨਤਾ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ। ਖਾਸ ਤੌਰ ‘ਤੇ, ਲੋਕਾਂ ਨੂੰ ਜੰਮੂ ਦੀ ਜੀਵਨ ਰੇਖਾ ਮੰਨੀ ਜਾਂਦੀ ਸੂਰਿਆ ਪੁੱਤਰੀ ਤਵੀ ਨਦੀ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸੇ ਵੀ ਸਮੇਂ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version