Home ਪੰਜਾਬ ਫਗਵਾੜਾ ਤੋਂ ਹੁਸ਼ਿਆਰਪੁਰ ਜਾਣ ਵਾਲਿਆਂ ਦਾ ਸਫ਼ਰ ਹੋਵੇਗਾ ਆਸਾਨ

ਫਗਵਾੜਾ ਤੋਂ ਹੁਸ਼ਿਆਰਪੁਰ ਜਾਣ ਵਾਲਿਆਂ ਦਾ ਸਫ਼ਰ ਹੋਵੇਗਾ ਆਸਾਨ

0

ਪੰਜਾਬ : ਫਗਵਾੜਾ ਤੋਂ ਹੁਸ਼ਿਆਰਪੁਰ ਦਾ ਸਫਰ ਬਹੁਤ ਆਸਾਨ ਹੋਣ ਵਾਲਾ ਹੈ। ਜਾਣਕਾਰੀ ਅਨੁਸਾਰ ਭਾਰਤਮਾਲਾ ਪ੍ਰਾਜੈਕਟ ਤਹਿਤ ਫਗਵਾੜਾ ਤੋਂ ਹੁਸ਼ਿਆਰਪੁਰ ਵਿਚਕਾਰ 48.62 ਕਿਲੋਮੀਟਰ ਲੰਬੇ ਚਾਰ ਮਾਰਗੀ ਹਾਈਵੇਅ ਪ੍ਰਾਜੈਕਟ ਦਾ ਕੰਮ ਚੱਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਲਈ 2022 ਵਿੱਚ 1,553.07 ਕਰੋੜ ਰੁਪਏ ਮਨਜ਼ੂਰ ਕੀਤੇ ਸਨ।

ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਵੱਲੋਂ ਸੰਸਦ ਵਿੱਚ ਤਾਜ਼ਾ ਅੰਕੜੇ ਦਿੱਤੇ ਗਏ ਹਨ, ਜਿਸ ਅਨੁਸਾਰ ਇਸ ਪ੍ਰੋਜੈਕਟ ਦੀ ਨਿਰਧਾਰਤ ਮਿਤੀ 31 ਮਾਰਚ 2025 ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦੀ ਸੰਭਾਵਿਤ ਮਿਤੀ 30 ਮਾਰਚ 2027 ਰੱਖੀ ਗਈ ਹੈ। ਉਮੀਦ ਹੈ ਕਿ ਇਸ ਚਾਰ ਮਾਰਗੀ ਹਾਈਵੇਅ ਦੇ ਬਣਨ ਤੋਂ ਬਾਅਦ ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਦਾ ਸਫ਼ਰ ਸਿਰਫ਼ ਇੱਕ ਘੰਟਾ 30 ਮਿੰਟ ਰਹਿ ਜਾਵੇਗਾ। ਇਸ ਨਾਲ ਸ਼ਹਿਰਾਂ ਦੇ ਵਿਚਕਾਰ ਲੰਘਣ ਵਾਲੇ ਟ੍ਰੈਫਿਕ ਦਾ ਦਬਾਅ ਘੱਟ ਹੋਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version