Home ਪੰਜਾਬ ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜਾ ਰਹੀ ਲੋਕ ਲਹਿਰ ਅੱਜ...

ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜਾ ਰਹੀ ਲੋਕ ਲਹਿਰ ਅੱਜ ਪਠਾਨਕੋਟ ਤੋਂ ਹੋਈ ਸ਼ੁਰੂ

0

ਪਠਾਨਕੋਟ : ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜਾ ਰਹੀ ਲੋਕ ਲਹਿਰ ਅੱਜ ਪਠਾਨਕੋਟ ਤੋਂ ਸ਼ੁਰੂ ਹੋ ਗਈ ਹੈ। ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅੱਜ ਪਠਾਨਕੋਟ ਦੇ ਮਾਧੋਪੁਰ ਸਥਿਤ ਏਕਤਾ ਸਥਲ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਰਾਜੇਸ਼ ਕੁਮਾਰ ਬਾਘਾ ਨੇ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਖਤਮ ਕਰਨਾ ਸਾਰਾ ‘ ਤਹਿਤ ਕੁੱਲ 4 ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਾਘਾ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਇਨ੍ਹਾਂ ਦੌਰਿਆਂ ਦੇ ਅੰਤ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਕੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਯਾਤਰਾ ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਦੂਜੀ ਯਾਤਰਾ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਭਲਕੇ , 19 ਸਤੰਬਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਜੋਤੀ ਸਰੂਪ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਕੀ ਬਾਰਡਰ (ਆਸਾਫਵਾਲਾ 1971 ਵਾਰ ਮੈਮੋਰੀਅਲ) ਤੋਂ ਸ਼ੁਰੂ ਹੋਵੇਗੀ।ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਰੰਭ ਹੋਵੇਗੀ। ਇਨ੍ਹਾਂ ਚਾਰਾਂ ਯਾਤਰਾਵਾਂ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ‘ਚ ਹੋਵੇਗੀ ਅਤੇ ਯਾਤਰਾਵਾਂ ਦੀ ਸਮਾਪਤੀ ਮੌਕੇ ਭਾਜਪਾ ਜਲੰਧਰ ‘ਚ ਜਨਤਕ ਰੈਲੀ ਕਰੇਗੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version