Home ਦੇਸ਼ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਗਾਤਾਰ ਛੇਵੇਂ ਦਿਨ ਵੀ ਅਸਥਾਈ ਤੌਰ ‘ਤੇ...

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਗਾਤਾਰ ਛੇਵੇਂ ਦਿਨ ਵੀ ਅਸਥਾਈ ਤੌਰ ‘ਤੇ ਰਹੀ ਬੰਦ

0

ਕਟੜਾ: ਵਿਸ਼ਵ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਸ਼ੁੱਕਰਵਾਰ ਨੂੰ ਲਗਾਤਾਰ ਛੇਵੇਂ ਦਿਨ ਵੀ ਅਸਥਾਈ ਤੌਰ ‘ਤੇ ਮੁਲਤਵੀ ਰਹੀ। ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਯਾਤਰਾ ਫਿਲਹਾਲ ਸ਼ੁਰੂ ਨਹੀਂ ਕੀਤੀ ਗਈ ਹੈ ।

ਇਸ ਦੌਰਾਨ ਦੇਸ਼ ਭਰ ਤੋਂ ਸ਼ਰਧਾਲੂ ਮਾਤਾ ਦੇ ਦਰਸ਼ਨਾਂ ਦੀ ਆਸ ਨਾਲ ਬੇਸ ਕੈਂਪ ਕਟੜਾ ਪਹੁੰਚ ਰਹੇ ਹਨ, ਪਰ ਯਾਤਰਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਨਾਲ ਉਡੀਕ ਕਰਨੀ ਪੈ ਰਹੀ ਹੈ। ਪ੍ਰਸ਼ਾਸਨ ਨੇ ਸੰਗਤਾਂ ਨੂੰ ਮੌਸਮ ਆਮ ਵਾਂਗ ਹੋਣ ਤੱਕ ਸਬਰ ਰੱਖਣ ਦੀ ਅਪੀਲ ਕੀਤੀ ਹੈ।

ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਯਾਤਰਾ ਮੁੜ ਸ਼ੁਰੂ ਕਰਨ ਦਾ ਫ਼ੈੈਸਲਾ ਮੌਸਮ ਅਤੇ ਰੂਟ ਦੀ ਸੁਰੱਖਿਆ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version