Home ਪੰਜਾਬ ਦਸੰਬਰ ਦੇ ਪਹਿਲੇ ਹਫ਼ਤੇ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਦਸੰਬਰ ਦੇ ਪਹਿਲੇ ਹਫ਼ਤੇ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਹ ਮੀਟਿੰਗ 5 ਦਸੰਬਰ ਤੱਕ ਕਰਵਾਈ ਜਾ ਸਕਦੀ ਹੈ, ਜਿਸ ਦੀ ਪ੍ਰਧਾਨਗੀ ਛੇਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।

ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਹੋਏ SGPC ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਨਵੀਂ ਟੀਮ ਦੀ ਇਹ ਪਹਿਲੀ ਇਕੱਤਰਤਾ ਹੋਵੇਗੀ, ਜਿਸ ਵਿੱਚ ਕਈ ਅਹਿਮ ਪ੍ਰਸ਼ਾਸਕੀ ਅਤੇ ਧਾਰਮਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਮੀਟਿੰਗ ਦੌਰਾਨ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਅਤੇ ਹੋਰ ਕਾਰਜਾਂ ਸਬੰਧੀ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਸ਼ੇਸ਼ ਅਧਿਕਾਰ ਵੀ ਸੌਂਪੇ ਜਾਣਗੇ। ਇਨ੍ਹਾਂ ਅਧਿਕਾਰਾਂ ਤਹਿਤ ਉਹ ਲੋੜ ਅਨੁਸਾਰ ਸਮੇਂ-ਸਮੇਂ ‘ਤੇ ਫੈਸਲੇ ਲੈ ਸਕਣਗੇ ਅਤੇ ਵੱਖ-ਵੱਖ ਕੰਮਾਂ ਲਈ ਸਬ-ਕਮੇਟੀਆਂ ਦਾ ਗਠਨ ਵੀ ਕਰ ਸਕਣਗੇ।

ਇਸ ਦੇ ਨਾਲ ਹੀ SGPC ਦੀ ਅੰਤ੍ਰਿੰਗ ਕਮੇਟੀ ਦੀਆਂ ਇਕੱਤਰਤਾਵਾਂ ਹਰ ਮਹੀਨੇ ਕਰਨ ਦੀ ਵਿਵਸਥਾ ਰਹੇਗੀ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਧਾਰਮਿਕ, ਪ੍ਰਬੰਧਕੀ ਅਤੇ ਹੋਰ ਮਹੱਤਵਪੂਰਨ ਮਾਮਲਿਆਂ ‘ਤੇ ਫੈਸਲੇ ਲਏ ਜਾਣਗੇ। ਇਨ੍ਹਾਂ ਦੀ ਪ੍ਰਧਾਨਗੀ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version