Home ਪੰਜਾਬ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ‘ਚ ਹੀਟ ਵੇਵ ਦੀ ਚਿਤਾਵਨੀ...

ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ‘ਚ ਹੀਟ ਵੇਵ ਦੀ ਚਿਤਾਵਨੀ ਕੀਤੀ ਜਾਰੀ

0

ਪੰਜਾਬ: ਪੰਜਾਬ ਵਿੱਚ ਅੱਤ ਦੀ ਗਰਮੀ ਦਾ ਅਸਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ‘ਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਗਰਮ ਅਤੇ ਖੁਸ਼ਕ ਮੌਸਮ ਬਣੇ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਵਿੱਚ ਭਲਕੇ ਹੀਟਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ ਖੇਤਰ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਦੀ ਰਫ਼ਤਾਰ 40 ਤੋਂ 45 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਸੂਬੇ ‘ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਪੱਧਰ ਤੋਂ ਕਾਫੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਪਾਰਾ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਭਲਕੇ , 10 ਜੂਨ ਨੂੰ ਵੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਹਾਲਾਂਕਿ 11 ਜੂਨ ਤੋਂ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਸਕਦਾ ਹੈ। ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿਣ, ਕਈ ਥਾਵਾਂ ‘ਤੇ ਗਰਜ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version