Homeਯੂ.ਪੀਮੌਸਮ ਵਿਭਾਗ ਨੇ UP 'ਚ 8 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ...

ਮੌਸਮ ਵਿਭਾਗ ਨੇ UP ‘ਚ 8 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਕੀਤੀ ਜਾਰੀ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਵਿੱਚ ਇਨ੍ਹੀਂ ਦਿਨੀਂ ਮੀਂਹ ਦਾ ਸਿਲਸਿਲਾ ਜਾਰੀ ਹੈ। ਸੂਬੇ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਨੇ ਦਸਤਕ ਦੇ ਦਿੱਤੀ ਹੈ। ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ (The Meteorology Department) ਤੋਂ ਜਾਣਕਾਰੀ ਮਿਲੀ ਹੈ ਕਿ ਮੀਂਹ ਦਾ ਇਹ ਸਿਲਸਿਲਾ ਅਗਲੇ ਕਈ ਦਿਨਾਂ ਤੱਕ ਜਾਰੀ ਰਹੇਗਾ। ਵਿਭਾਗ ਨੇ ਰਾਜਧਾਨੀ ਲਖਨਊ ਸਮੇਤ ਪੂਰੇ ਸੂਬੇ ‘ਚ 8 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਅੱਜ ਵੀ ਪੂਰਬੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪਵੇਗਾ।

ਆਉਣ ਵਾਲੇ 4 ਦਿਨਾਂ ‘ਚ ਵਧੇਗੀ ਮੀਂਹ ਦੀ ਤੀਬਰਤਾ 
ਮੌਸਮ ਵਿਭਾਗ ਮੁਤਾਬਕ ਜੂਨ ਦੇ ਮੁਕਾਬਲੇ ਜੁਲਾਈ ‘ਚ ਜ਼ਿਆਦਾ ਬਾਰਿਸ਼ ਹੋਵੇਗੀ। ਸੀਨੀਅਰ ਮੌਸਮ ਵਿਗਿਆਨੀ ਅਤੁਲ ਕੁਮਾਰ ਸਿੰਘ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਮੱਧ ਅਤੇ ਦੱਖਣੀ ਹਿੱਸਿਆਂ ਵਿੱਚ ਵੀ ਬਾਰਿਸ਼ ਦੀ ਤੀਬਰਤਾ ਵਧੇਗੀ। ਪੂਰਬੀ ਯੂ.ਪੀ ਜਿਵੇਂ ਗੋਰਖਪੁਰ, ਸੰਤ ਕਬੀਰ ਨਗਰ, ਕੁਸ਼ੀਨਗਰ, ਮਹਾਰਾਜਗੰਜ, ਸਿਧਾਰਥਨਗਰ, ਬਲਰਾਮਪੁਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਵੀ ਜ਼ਿਆਦਾ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ
ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਗੋਰਖਪੁਰ ਵਿੱਚ ਦਿਨ ਦਾ ਤਾਪਮਾਨ 27.9 ਅਤੇ ਰਾਤ ਦਾ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਲਖਨਊ ਵਿੱਚ ਵੀ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੌਰਾਨ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਬਾਂਦਾ, ਚਿਤਰਕੂਟ, ਕੌਸ਼ਾਂਬੀ, ਪ੍ਰਯਾਗਰਾਜ, ਫਤਿਹਪੁਰ, ਪ੍ਰਤਾਪਗੜ੍ਹ, ਵਾਰਾਣਸੀ, ਜੌਨਪੁਰ, ਗਾਜ਼ੀਪੁਰ, ਆਜ਼ਮਗੜ੍ਹ, ਮਊ, ਬਲੀਆ, ਰਾਏਬਰੇਲੀ, ਆਗਰਾ, ਫ਼ਿਰੋਜ਼ਾਬਾਦ, ਮੈਨਪੁਰੀ, ਇਟਾਵਾ, ਔਰਈਆ, ਹਮੀਰਪੁਰ, ਗੋਰਖਪੁਰ, ਸੰਤ ਕਬੀਰ ਨਗਰ, ਕੁਸ਼ੀਨਗਰ, ਮਹਾਰਾਜਗੰਜ, ਸਿਧਾਰਥਨਗਰ, ਬਲਰਾਮਪੁਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ‘ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments