ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਕੈਂਡ (ਸ਼ਨੀਵਾਰ ਅਤੇ ਐਤਵਾਰ) ਨੂੰ ਵੀ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ ਵਾਸੀਆਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਦੀ ਰਹੇਗੀ। ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲਾਂ ਦੀ ਹਲਚਲ ਦੇਖੀ ਜਾ ਰਹੀ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਦਿੱਲੀ-ਐਨ.ਸੀ.ਆਰ. ਵਿੱਚ ਗਰਜ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈ.ਐਮ.ਡੀ. ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹਿ ਸਕਦਾ ਹੈ। ਸਵੇਰੇ 8.30 ਵਜੇ ਦਿੱਲੀ ਵਿੱਚ ਸਾਪੇਖਿਕ ਨਮੀ 60 ਫੀਸਦੀ ਦਰਜ ਕੀਤੀ ਗਈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 162 ਦਰਜ ਕੀਤਾ ਗਿਆ, ਜੋ ਕਿ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
CPCB ਦੇ ਅਨੁਸਾਰ, ਜ਼ੀਰੋ ਅਤੇ 50 ਦੇ ਵਿਚਕਾਰ ਇੱਕ AQI ਨੂੰ ‘ਚੰਗਾ’, 51 ਤੋਂ 100 ‘ਤਸੱਲੀਬਖਸ਼’, 101 ਤੋਂ 200 ‘ਦਰਮਿਆਰੀ’, 201 ਤੋਂ 300 ‘ਮਾੜਾ’, 301 ਤੋਂ 400 ‘ਬਹੁਤ ਮਾੜਾ’ ਅਤੇ 401 ਤੋਂ 500 ਵਰਗ ‘ਚ ਮੰਨਿਆ ਜਾਂਦਾ ਹੈ।
