Homeਪੰਜਾਬਮੌਸਮ ਵਿਭਾਗ ਨੇ ਅੱਜ ਪਠਾਨਕੋਟ 'ਚ ਮੀਂਹ ਨੂੰ ਲੈ ਕੇ 'ਯੈਲੋ ਅਲਰਟ'...

ਮੌਸਮ ਵਿਭਾਗ ਨੇ ਅੱਜ ਪਠਾਨਕੋਟ ‘ਚ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਕੀਤਾ ਜਾਰੀ

ਪੰਜਾਬ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਬੀਤੇ ਦਿਨ ਸੂਬੇ ਦੇ ਕਈ ਇਲਾਕਿਆਂ ‘ਚ ਮੀਂਹ ਪਿਆ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 2.5 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਮੌਸਮ ਵਿਭਾਗ ਨੇ 12 ਅਗਸਤ ਨੂੰ ਪਠਾਨਕੋਟ ‘ਚ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਬਰਸਾਤ ਦਾ ਦੌਰ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ। 17 ਅਗਸਤ ਤੱਕ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ‘ਚ ਤਾਪਮਾਨ 29.4 ਡਿਗਰੀ ਰਿਹਾ।

ਪਠਾਨਕੋਟ ਵਿੱਚ ਸਭ ਤੋਂ ਵੱਧ ਮੀਂਹ
ਬੀਤੇ ਦਿਨ ਪਠਾਨਕੋਟ, ਮੁਹਾਲੀ ਅਤੇ ਰੂਪਨਗਰ ਵਿੱਚ ਮੀਂਹ ਪਿਆ। ਸਭ ਤੋਂ ਵੱਧ 46 ਮਿਲੀਮੀਟਰ ਮੀਂਹ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਦਰਜ ਕੀਤਾ ਗਿਆ। ਕੇ.ਵੀ.ਕੇ. ਪਠਾਨਕੋਟ ਵਿੱਚ 18 ਮਿਲੀਮੀਟਰ, ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ 5.5 ਮਿਲੀਮੀਟਰ ਅਤੇ ਮੁਹਾਲੀ ਵਿੱਚ 1 ਮਿਲੀਮੀਟਰ ਮੀਂਹ ਪਿਆ।

ਮਾਨਸੂਨ ਅਤੇ ਘੱਟ ਦਬਾਅ ਦਾ ਪ੍ਰਭਾਵ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੰਜਾਬ ਵਿੱਚ ਮਾਨਸੂਨ ਟ੍ਰਾਫ ਸਰਗਰਮ ਹੈ। ਇਸ ਦੇ ਨਾਲ ਹੀ ਉੱਤਰੀ-ਪੱਛਮੀ ਮੱਧ ਪ੍ਰਦੇਸ਼ ਨੇੜੇ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਆ ਰਹੀਆਂ ਹਨ। ਇਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋੋ ਦਰਮਿਆਨਾ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਦੱਖਣ-ਪੂਰਬੀ ਹਿਮਾਚਲ ਪ੍ਰਦੇਸ਼ ਉੱਤੇ ਚੱਕਰਵਾਤੀ ਪ੍ਰਣਾਲੀ ਹੁਣ ਕਮਜ਼ੋਰ ਹੋ ਗਈ ਹੈ। ਇਸ ਦਾ ਅਸਰ ਘਟਿਆ ਹੈ ਪਰ ਮਾਨਸੂਨ ਟ੍ਰਾਫ ਅਤੇ ਘੱਟ ਦਬਾਅ ਕਾਰਨ ਪੰਜਾਬ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਭਲਕੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਭਲਕੇ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਨਹੀਂ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਰੂਪਨਗਰ ‘ਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਯੈਲੋ ਅਲਰਟ ਰਹੇਗਾ। ਇੱਥੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਰਸਾਤ ਅਤੇ ਬੱਦਲਵਾਈ ਬਣੀ ਰਹਿ ਸਕਦੀ ਹੈ। ਲੋਕਾਂ ਨੂੰ ਮੌਸਮ ਦੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments