Home ਪੰਜਾਬ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਇਸ ਦਿਨ ਤੋਂ ਹੋਵੇਗਾ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਇਸ ਦਿਨ ਤੋਂ ਹੋਵੇਗਾ ਸ਼ੁਰੂ

0

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਦੇ ਲੋਕਾਂ ਲਈ ਕਈ ਅਹਿਮ ਅਤੇ ਪੰਜਾਬ-ਪੱਖੀ ਫ਼ੈਸਲਿਆਂ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਇਜਲਾਸ ਦੌਰਾਨ ਕਈ ਲੋਕ-ਪੱਖੀ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ। ਜੇਕਰ ਲੋੜ ਪਈ ਤਾਂ ‘ਬਿਜ਼ਨਸ ਐਡਵਾਈਜ਼ਰੀ ਕਮੇਟੀ’ ਦੀ ਮੀਟਿੰਗ ਵਿੱਚ ਇਜਲਾਸ ਦਾ ਸਮਾਂ ਵਧਾਉਣ ਜਾਂ ਘਟਾਉਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version