HomePunjabਨਵ-ਵਿਆਹੁਤਾ ਨੇ ਆਪਣੇ ਸਹੁਰਿਆਂ 'ਤੇ ਲਾਏ ਗੰਭੀਰ ਦੋਸ਼

ਨਵ-ਵਿਆਹੁਤਾ ਨੇ ਆਪਣੇ ਸਹੁਰਿਆਂ ‘ਤੇ ਲਾਏ ਗੰਭੀਰ ਦੋਸ਼

ਲੁਧਿਆਣਾ: ਨਵ-ਵਿਆਹੁਤਾ ਹਰਮਨਪ੍ਰੀਤ ਕੌਰ (Harmanpreet Kaur) ਦੇ ਪਿਤਾ ਕਮਲਜੀਤ ਸਿੰਘ ਨੇ ਪੁਲਿਸ ਕਮਿਸ਼ਨਰ (Police Commissioner) ਦੇ ਕੋਲ ਆਪਣੀ ਬੇਟੀ ਦੇ ਸਹੁਰਿਆਂ ‘ਤੇ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਕਮਿਸ਼ਨਰ ਵੱਲੋਂ ਸ਼ਿਕਾਇਤ ਦੀ ਜਾਂਚ ਥਾਣੇ ਦੇ ਮਹਿਲਾ ਸੈੱਲ ਦੇ ਪੁਲਿਸ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਤਫਤੀਸ਼ੀ ਅਫਸਰ ਦਵਿੰਦਰਪਾਲ ਸਿੰਘ ਨੇ ਹਰਮਨਪ੍ਰੀਤ ਕੌਰ ਦੇ ਪਤੀ ਅਮਨਦੀਪ ਸਿੰਘ, ਸਹੁਰਾ ਅਵਤਾਰ ਸਿੰਘ, ਸੱਸ ਮਨਜੀਤ ਕੌਰ ਵਾਸੀ ਗੁਰਵੇਸ਼ ਕਲੋਨੀ ਪਟਿਆਲਾ ਦੇ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ 19 ਮਾਰਚ 2023 ਨੂੰ ਅਮਨਦੀਪ ਸਿੰਘ ਨਾਲ ਬੜੀ ਧੂਮ-ਧਾਮ ਨਾਲ ਹੋਇਆ ਸੀ। ਆਪਣੀ ਧੀ ਦੇ ਵਿਆਹ ਵਿੱਚ ਮੈਂ ਆਪਣੀ ਸਮਰੱਥਾ ਤੋਂ ਵੱਧ ਪੈਸੇ ਦਿੱਤੇ ਸਨ। ਇਸ ਦੇ ਬਾਵਜੂਦ ਵਿਆਹ ਤੋਂ ਬਾਅਦ ਹੀ ਲੜਕੀ ਦੇ ਸਹੁਰੇ ਵਾਲੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗੇ। ਕੁਝ ਦਿਨਾਂ ਵਿਚ ਹੀ ਮੇਰੀ ਧੀ ਦੇ ਸਹੁਰਿਆਂ ਨੇ ਉਸ ਨੂੰ ਬਹੁਤ ਤੰਗ ਕੀਤਾ। ਉਸ ਨੇ ਦੱਸਿਆ ਕਿ ਅਜੇ ਬੇਟੀ ਦੇ ਹੱਥੋਂ ਮਹਿੰਦੀ ਵੀ ਨਹੀਂ ਉਤਰੀ ਸੀ ਕਿ ਵਿਆਹ ਤੋਂ ਕੁਝ ਦਿਨ ਬਾਅਦ ਹੀ ਉਸ ਦੇ ਸਹੁਰਿਆਂ ਨੇ ਦਾਜ ਲਈ ਉਸ ਨੂੰ ਘਰੋਂ ਕੱਢ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments