Home ਯੂਪੀ ਖ਼ਬਰਾਂ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਮਾਮਲੇ ਦੀ ਇਸ ਦਿਨ ਹੋਵੇਗੀ ਅਗਲੀ ਸੁਣਵਾਈ

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਮਾਮਲੇ ਦੀ ਇਸ ਦਿਨ ਹੋਵੇਗੀ ਅਗਲੀ ਸੁਣਵਾਈ

0

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਇੱਕ ਵਿਸ਼ੇਸ਼ ਅਦਾਲਤ ਨੇ ਬੀਤੇ ਦਿਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕੀਤੀ। ਐਮ.ਪੀ-ਐਮ.ਐਲ.ਏ. ਅਦਾਲਤ ਵਿੱਚ ਕਾਰਵਾਈ ਦੌਰਾਨ, ਸ਼ਿਕਾਇਤਕਰਤਾ ਦੇ ਵਕੀਲ ਨੇ ਰਾਹੁਲ ਗਾਂਧੀ ਤੋਂ ਆਵਾਜ਼ ਦਾ ਨਮੂਨਾ ਪ੍ਰਾਪਤ ਕਰਨ ਲਈ ਇੱਕ ਨਿਰਦੇਸ਼ ਜਾਰੀ ਦੇਣ ਦੀ ਬੇਨਤੀ ਕੀਤੀ । ਮੁਦਈ ਦੇ ਵਕੀਲ, ਸੰਤੋਸ਼ ਕੁਮਾਰ ਪਾਂਡੇ ਨੇ ਕਿਹਾ ਕਿ ਬੀਤੇ ਦਿਨ ਅਦਾਲਤ ਵਿੱਚ ਰਾਹੁਲ ਗਾਂਧੀ ਦੀ ਆਵਾਜ਼ ਦੇ ਨਮੂਨੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਗਈ। ਉਨ੍ਹਾਂ ਨੇ ਅਪਰਾਧਿਕ ਪ੍ਰਕਿਰਿਆ ਜ਼ਾਬਤਾ (ਸੀ.ਆਰ.ਪੀ.ਸੀ.) ਦੀ ਧਾਰਾ 311 ਦੇ ਤਹਿਤ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸਨੂੰ ਧਾਰਾ 91 ਦੇ ਨਾਲ ਜੋੜ ਕੇ ਪੜ੍ਹਿਆ ਜਾਂਦਾ ਹੈ।

ਪਟੀਸ਼ਨ ਵਿੱਚ ਰਾਹੁਲ ਗਾਂਧੀ ਤੋਂ ਆਵਾਜ਼ ਦਾ ਨਮੂਨਾ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ , ਜਿਸ ਨੂੰ ਪਹਿਲਾਂ ਤੋਂ ਦਾਖਲ ਕੀਤੀ ਗਈ ਸੀ.ਡੀ ਦੇ ਨਾਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿੱਚ ਮਿਲਾਣ ਕਰਨ ਲਈ ਅਪੀਲ ਕੀਤੀ ਗਈ। ਵਕੀਲ ਪਾਂਡੇ ਨੇ ਕਿਹਾ ਕਿ ਉਹ ਅਗਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਇਤਰਾਜ਼ਾਂ ਬਾਰੇ ਦਲੀਲਾਂ ਪੇਸ਼ ਕਰਨਗੇ। ਰਾਹੁਲ ਗਾਂਧੀ ਦੇ ਵਕੀਲਾਂ ਨੇ ਇਸ ਅਪੀਲ ‘ਤੇ ਇਤਰਾਜ਼ ਦਰਜ ਕਰਵਾਇਆ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 6 ਅਪ੍ਰੈਲ ਨੂੰ ਤੈਅ ਕੀਤੀ ਗਈ। ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਇਹ ਮੁਕੱਦਮਾ ਅਕਤੂਬਰ 2018 ਵਿੱਚ ਦਾਇਰ ਕੀਤਾ ਸੀ। ਇਸ ਤੋਂ ਬਾਅਦ, ਰਾਹੁਲ ਗਾਂਧੀ ਨੇ 20 ਫਰਵਰੀ, 2024 ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ, ਹਾਲਾਂਕਿ ਵਿਸ਼ੇਸ਼ ਮੈਜਿਸਟਰੇਟ ਨੇ ਉਨ੍ਹਾਂ ਨੂੰ 25,000 ਰੁਪਏ ਦੇ ਦੋ ਨਿੱਜੀ ਮੁਚਲਕੇ ਭਰਨ ‘ਤੇ ਜ਼ਮਾਨਤ ਦੇ ਦਿੱਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version