Homeਦੇਸ਼13-14 ਜੁਲਾਈ ਨੂੰ ਬੈਂਗਲੁਰੂ 'ਚ ਹੋਵੇਗੀ ਵਿਰੋਧੀ ਧਿਰ ਦੀ ਅਗਲੀ ਮੀਟਿੰਗ

13-14 ਜੁਲਾਈ ਨੂੰ ਬੈਂਗਲੁਰੂ ‘ਚ ਹੋਵੇਗੀ ਵਿਰੋਧੀ ਧਿਰ ਦੀ ਅਗਲੀ ਮੀਟਿੰਗ

ਬੈਂਗਲੁਰੂ: ਐਨ.ਸੀ.ਪੀ. ਮੁਖੀ ਸ਼ਰਦ ਪਵਾਰ (NCP Leader Sharad Pawar) ਨੇ ਕਿਹਾ ਕਿ ਵਿਰੋਧੀ ਧਿਰ ਦੀ ਅਗਲੀ ਮੀਟਿੰਗ 13-14 ਜੁਲਾਈ ਨੂੰ ਬੈਂਗਲੁਰੂ (Bengaluru) ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਅਗਲੀ ਮੀਟਿੰਗ ਵਿੱਚ ਭਾਜਪਾ ਖ਼ਿਲਾਫ਼ ਰਣਨੀਤੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਸ਼ਰਦ ਪਵਾਰ ਨੇ ਕਿਹਾ ਕਿ ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਚੈਨ ਹੋ ਗਏ ਹਨ। ਪਵਾਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਲਾਹ ਦਿੱਤੀ ਕਿ ਦੇਵੇਂਦਰ ਫੜਨਵੀਸ ਨੂੰ ਅਣਉਚਿਤ ਟਿੱਪਣੀਆਂ ਕਰਨ ਦੀ ਬਜਾਏ ਔਰਤਾਂ ਦੀ ਸੁਰੱਖਿਆ ‘ਤੇ ਧਿਆਨ ਦੇਣਾ ਚਾਹੀਦਾ ਹੈ।

ਦੱਸ ਦੇਈਏ ਕਿ 23 ਜੂਨ ਨੂੰ ਪਟਨਾ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਐਨ.ਸੀ.ਪੀ ਸਮੇਤ 15 ਵਿਰੋਧੀ ਪਾਰਟੀਆਂ ਨੇ ਹਿੱਸਾ ਲਿਆ ਸੀ। ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਨੇ ਸਰਬਸੰਮਤੀ ਨਾਲ ਕਿਹਾ ਕਿ ਉਹ ਇਕੱਠੇ ਲੜਨਗੇ। ਇਸ ਤੋਂ ਬਾਅਦ ਅਗਲੀ ਮੀਟਿੰਗ 12 ਜੁਲਾਈ ਨੂੰ ਸ਼ਿਮਲਾ ਵਿੱਚ ਕਰਨ ਦਾ ਪ੍ਰਸਤਾਵ ਰੱਖਿਆ ਗਿਆ। ਜ਼ਿਕਰਯੋਗ ਹੈ ਕਿ ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਭੋਪਾਲ ‘ਚ ਭਾਜਪਾ ਦੇ ‘ਮੇਰਾ ਬੂਥ-ਸਬਸੇ ਮਜ਼ਬੂਤ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪਰਿਵਾਰਵਾਦ ਅਤੇ ਭ੍ਰਿਸ਼ਟਾਚਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments