HomePunjabਦੋ ਭੈਣਾਂ ਦੇ ਇਕਲੌਤੇ ਭਰਾ ਦੀ ਭਿਆਨਕ ਹਾਦਸੇ 'ਚ ਹੋਈ ਮੌਤ

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭਿਆਨਕ ਹਾਦਸੇ ‘ਚ ਹੋਈ ਮੌਤ

ਖੰਨਾ : ਰੱਖੜੀ ਦੇ ਤਿਉਹਾਰ ਦੀ ਖੁਸ਼ੀ ਉਸ ਸਮੇਂ ਮਾਤਮ ਵਿੱਚ ਬਦਲ ਗਈ ਜਦੋਂ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਦਰਅਸਲ ਖੰਨਾ ‘ਚ ਮੰਗਲਵਾਰ ਰਾਤ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇਕ ਮਹਿੰਦਰਾ ਪਿਕਅੱਪ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (24) ਵਜੋਂ ਹੋਈ ਹੈ, ਜੋ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਜਾਣਕਾਰੀ ਮੁਤਾਬਕ ਹਾਦਸਾ ਖੰਨਾ-ਮਲੇਰਕੋਟਲਾ ਰੋਡ ‘ਤੇ ਚੀਮਾ ਚੌਕ ਨੇੜੇ ਵਾਪਰਿਆ। ਸਾਹਿਲ ਆਪਣੇ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ। ਉਸੇ ਸੜਕ ‘ਤੇ ਉਸ ਦੇ ਪਿੱਛੇ ਇਕ ਹੋਰ ਨੌਜਵਾਨ ਆ ਰਿਹਾ ਸੀ। ਇਸੇ ਦੌਰਾਨ ਗਲਤ ਸਾਈਡ ਤੋਂ ਆ ਰਹੀ ਇੱਕ ਮਹਿੰਦਰਾ ਗੱਡੀ ਨੇ ਸਾਹਿਲ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਗੱਡੀ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਦਾ ਵਾਹਨ ‘ਤੇ ਕਾਬੂ ਨਹੀਂ ਰਿਹਾ ਅਤੇ ਇਹ ਮੋਟਰਸਾਈਕਲ ਨਾਲ ਟਕਰਾ ਕੇ ਪਲਟ ਗਈ।

ਇਸ ਦੌਰਾਨ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ। ਸਾਹਿਲ ਨੂੰ ਤੁਰੰਤ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ ਅਤੇ ਮੁੱਢਲੀ ਸਹਾਇਤਾ ਲਈ ਰੈਫਰ ਕਰ ਦਿੱਤਾ ਗਿਆ। ਬਾਅਦ ਵਿੱਚ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਹਿਲ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਪੁੱਤਰ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments