HomePunjabਇਕਲੌਤੇ ਪੁੱਤਰ ਨੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ...

ਇਕਲੌਤੇ ਪੁੱਤਰ ਨੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਭਗਤਾ ਭਾਈ : ਨਜ਼ਦੀਕੀ ਪਿੰਡ ਕੋਠਾ ਗੁਰੂ (Village Kotha Guru) ਦੇ 32 ਸਾਲਾ ਇਕਲੌਤੇ ਲੜਕੇ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਇਕਲੌਤੇ ਲੜਕੇ ਲਵਜੀਤ ਸਿੰਘ ਦਾ ਵਿਆਹ ਕਿਰਨਜੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਕਿਰਨਜੀਤ ਕੌਰ ਨੂੰ ਉਚੇਰੀ ਸਿੱਖਿਆ ਲਈ ਇੰਗਲੈਂਡ ਭੇਜ ਦਿੱਤਾ ਗਿਆ। ਪਰਮਜੀਤ ਕੌਰ ਨੇ ਦੱਸਿਆ ਕਿ ਕਿਰਨਜੀਤ ਕੌਰ ਨੂੰ ਵਿਦੇਸ਼ ਭੇਜਣ ’ਤੇ ਕਰੀਬ 30 ਲੱਖ ਰੁਪਏ ਖਰਚ ਕੀਤੇ ਗਏ।

ਉਨ੍ਹਾਂ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਲਵਜੀਤ ਵੀ ਇੰਗਲੈਂਡ (England) ਗਿਆ ਸੀ। ਇੰਗਲੈਂਡ ਜਾਣ ਤੋਂ ਬਾਅਦ ਕਿਰਨਜੀਤ ਕੌਰ ਅਤੇ ਲਵਜੀਤ ਸਿੰਘ ਵਿਚਕਾਰ ਤਕਰਾਰ ਹੋ ਗਈ। ਇਸ ਤੋਂ ਬਾਅਦ ਲਵਜੀਤ ਸਿੰਘ ਇੰਗਲੈਂਡ ਤੋਂ ਪਰਤਿਆ ਅਤੇ 7 ਨਵੰਬਰ ਨੂੰ ਜ਼ਹਿਰ ਪੀ ਲਿਆ। ਇਸ ਤੋਂ ਬਾਅਦ ਹਾਲ ਹੀ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਿਆਲਪੁਰਾ ਭਾਈਕਾ ਪੁਲਿਸ ਨੇ ਲਵਜੀਤ ਦੀ ਪਤਨੀ ਕਿਰਨਦੀਪ ਕੌਰ, ਸੱਸ ਵੀਰਪਾਲ ਕੌਰ ਅਤੇ ਸਹੁਰਾ ਗੁਰਮੀਤ ਸਿੰਘ ਵਾਸੀ ਖੋਖਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਲਵਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਕੋਠਾ ਗੁਰੂ ਵਿੱਚ ਕਰ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments