HomePunjabਪੁਲਿਸ ਨੇ ਸਮੱਗਲਰਾਂ ਨੂੰ ਫੜਨ 'ਚ ਵੱਡੀ ਸਫਲਤਾ ਕੀਤੀ ਹਾਸਲ

ਪੁਲਿਸ ਨੇ ਸਮੱਗਲਰਾਂ ਨੂੰ ਫੜਨ ‘ਚ ਵੱਡੀ ਸਫਲਤਾ ਕੀਤੀ ਹਾਸਲ

ਫ਼ਿਰੋਜ਼ਪੁਰ : ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੀਪਕ ਹਿਲੋਰੀ (Ferozepur Deepak Hilori) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਾਰਕੋਟਿਕ ਕੰਟਰੋਲ ਸੈੱਲ ਫ਼ਿਰੋਜ਼ਪੁਰ ਦੇ ਮੁਖੀ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਤਸਕਰ ਨੂੰ 247 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੇ ਹੋਏ ਪਿੰਡ ਜੀਵਾ ਭੇਡੀਆਂ ਵਿਖੇ ਇੱਕ ਪੈਲੇਸ ਨੇੜੇ ਪੁੱਜੀ ਤਾਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਬਸਤੀ ਰਾਮਲਾਲ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅਜੇ ਵੀ ਵਾਹਕਾ ਮੋਡ ਤੋਂ ਅੱਗੇ ਵੱਡੀ ਸੜਕ ‘ਤੇ ਹੈਰੋਇਨ ਬਚਾਉਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਿਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਉਕਤ ਨਾਮੀ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ‘ਤੇ , 247 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਆਰਿਫ਼ਕੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 1 ਕਰੋੜ 23 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments