HomePunjabਪੁਲਿਸ ਨੇ ਦਰਬਾਰ ਸਾਹਿਬ ਦੇ ਨੇੜੇ ਦੇ ਹੋਟਲਾਂ ਨੂੰ ਦਿੱਤੀਆਂ ਇਹ ਹਦਾਇਤਾਂ

ਪੁਲਿਸ ਨੇ ਦਰਬਾਰ ਸਾਹਿਬ ਦੇ ਨੇੜੇ ਦੇ ਹੋਟਲਾਂ ਨੂੰ ਦਿੱਤੀਆਂ ਇਹ ਹਦਾਇਤਾਂ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ‘ਚ ਪੁਲਿਸ ਨੇ ਦੇਰ ਰਾਤ ਦਰਬਾਰ ਸਾਹਿਬ (Darbar Sahib) ਦੇ ਆਲੇ-ਦੁਆਲੇ ਦੇ ਹੋਟਲਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਅਨੁਸਾਰ 25 ਦਸੰਬਰ ਅਤੇ ਨਵੇਂ ਸਾਲ ਨੂੰ ਲੈ ਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਹੋਟਲਾਂ ਵਿਚ ਠਹਿਰਨ ਲਈ ਪਹੁੰਚਦੇ ਹਨ। ਇਸ ਕਾਰਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ। ਪੁਲਿਸ ਨੇ ਹੋਟਲਾਂ ਵਿੱਚ ਜਾ ਕੇ ਸ਼ੱਕੀ ਵਿਅਕਤੀਆਂ ਦੇ ਆਈਡੀ ਪਰੂਫ਼ ਚੈੱਕ ਕੀਤੇ ਅਤੇ ਪ੍ਰਬੰਧਕਾਂ ਨੂੰ ਰਜਿਸਟਰੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਦੇ ਨਾਲ ਹੀ ਹੋਟਲ ਪ੍ਰਬੰਧਕਾਂ ਨੂੰ ਬਾਹਰੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਪੂਰੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜੇਕਰ ਕੋਈ ਸ਼ੱਕੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments