HomePunjabਹਾਈਵੇਅ 'ਤੇ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਹਾਈਵੇਅ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਚੰਡੀਗੜ੍ਹ : ਨੈਸ਼ਨਲ ਹਾਈਵੇ (National Highway) ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੰਜਾਬ ਸਰਕਾਰ ਨੇ ਸਖਤ ਰੁਖ ਅਖਤਿਆਰ ਕੀਤਾ ਹੈ।

ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ‘ਤੇ ਸ਼ੂਗਰ ਮਿੱਲ ਮੁਕੇਰੀਆਂ ਦੇ ਸਾਹਮਣੇ ਧਰਨਾ ਦੇ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਜ਼ਬਰਦਸਤੀ ਗੱਡੀ ‘ਚ ਬਿਠਾ ਕੇ ਲੈ ਗਏ। ਪਤਾ ਲੱਗਾ ਹੈ ਕਿ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਦੀ ਖੋਲ੍ਹੀ ਗਈ ਇੱਕ ਸਾਈਡ ਅਤੇ ਸਰਵਿਸ ਰੋਡ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਦੇ ਚਲਦੇ ਪੁਲਿਸ ਨੇ ਹਲਕੇ ਬਲ ਦਾ ਪ੍ਰਯੋਗ ਕਰਕੇ ਗੱਡੀ ‘ਚ ਬਿਠਾ ਲਿਆ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਨੂੰ 11 ਰੁਪਏ ਦਾ ਸ਼ੁਭ ਤੋਹਫ਼ਾ ਦਿੱਤਾ ਹੈ, ਜਿਸ ਕਾਰਨ ਉਹ ਕਾਫੀ ਨਾਰਾਜ਼ ਹਨ। ਕਿਸਾਨਾਂ ਨੇ ਦੱਸਿਆ ਕਿ ਸੀ.ਐਮ. ਮਾਨ ਨੇ ਗੰਨੇ ਦਾ ਰੇਟ 14 ਰੁਪਏ ਤੋਂ ਵੱਧ ਵਧਾਉਣ ਦਾ ਭਰੋਸਾ ਦਿੱਤਾ ਸੀ। ਪੰਜਾਬ ਵਿੱਚ ਪਹਿਲਾਂ ਗੰਨੇ ਦੀ ਕੀਮਤ 380 ਰੁਪਏ ਪ੍ਰਤੀ ਕੁਇੰਟਲ ਸੀ, ਹੁਣ ਇਸ ਦੀ ਕੀਮਤ 11 ਰੁਪਏ ਵਧਾ ਕੇ 391 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments