HomePunjab8.49 ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਾਲੇ ਪੁਲਿਸ ਅਧਿਕਾਰੀਆਂ...

8.49 ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਲੁਧਿਆਣਾ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ (Mandeep Singh Sidhu) ਨੇ ਅੱਜ ਲੁਧਿਆਣਾ ਵਿਖੇ 8.49 ਕਰੋੜ ਰੁਪਏ ਦੀ ਵੱਡੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ।

ਦਰਅਸਲ ਸੀ.ਪੀ.ਸਿੱਧੂ ਅੱਜ ਸਵੇਰੇ ਪੁਲਿਸ ਲਾਈਨ ‘ਚ ਪਰੇਡ ‘ਚ ਸ਼ਿਰਕਤ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਲੁਧਿਆਣਾ ਪੁਲਿਸ ਨੂੰ ਪੂਰੀ ਦੁਨੀਆ ਵਿੱਚ ਵਧੀਆ ਕੰਮ ਕਰਨ ਲਈ ਮੰਨਿਆ ਜਾਂਦਾ ਹੈ। ਹੁਣ ਇਸ ਸਿਸਟਮ ਨੂੰ ਹੋਰ ਬਣਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਏ.ਸੀ ਕਮਰਿਆਂ ਨੂੰ ਛੱਡ ਕੇ ਲੋਕਾਂ ਵਿਚ ਵੜੋ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਦੇ ਨਾਲ ਹੀ ਲੋਕਾਂ ਨੂੰ ਭਰੋਸਾ ਦਵਾਇਆ ਜਾਵੇ ਕਿ ਪੁਲਿਸ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments