Home ਦੇਸ਼ ਬੇਂਗਲੁਰੂ ‘ਚ ਪੱਥਰ ਦੀ ਖਦਾਨ ‘ਚ ਹੋਏ ਭਿਆਨਕ ਹਾਦਸੇ ‘ਤੇ ਰਾਸ਼ਟਰਪਤੀ ਤੇ...

ਬੇਂਗਲੁਰੂ ‘ਚ ਪੱਥਰ ਦੀ ਖਦਾਨ ‘ਚ ਹੋਏ ਭਿਆਨਕ ਹਾਦਸੇ ‘ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਡੂੰਘਾ ਦੁੱਖ ਕੀਤਾ ਪ੍ਰਗਟ

0

ਨਵੀਂ ਦਿੱਲੀ: ਕਰਨਾਟਕ ਦੇ ਬੇਂਗਲੁਰੂ ਜ਼ਿਲ੍ਹੇ ‘ਚ ਪੱਥਰ ਦੀ ਖਦਾਨ ‘ਚ ਹੋਏ ਭਿਆਨਕ ਹਾਦਸੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ.ਪੀ ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖ਼ਮੀ ਹੋ ਗਏ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਲਬੇ ਹੇਠ ਹਾਲੇ ਵੀ ਕੁਝ ਮਜ਼ਦੂਰ ਦੱਬੇ ਹੋ ਸਕਦੇ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਵਾਈਸ ਪ੍ਰੈਜ਼ੀਡੈਂਟ ਸੀ.ਪੀ ਰਾਧਾਕ੍ਰਿਸ਼ਨਨ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ, “ਕਰਨਾਟਕ ਦੇ ਬੇਂਗਲੁਰੂ ਸ਼ਹਿਰੀ ਜ਼ਿਲ੍ਹੇ ‘ਚ ਪੱਥਰ ਦੀ ਖਦਾਨ ‘ਚ ਹੋਏ ਹਾਦਸੇ ‘ਚ ਕੀਮਤੀ ਜਾਨਾਂ ਦਾ ਨੁਕਸਾਨ ਬੇਹੱਦ ਦੁਖਦਾਈ ਹੈ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦੀ ਹਾਂ।” ਵਾਈਸ ਪ੍ਰੈਜ਼ੀਡੈਂਟ ਸੀ.ਪੀ ਰਾਧਾਕ੍ਰਿਸ਼ਨਨ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ, “ਕਰਨਾਟਕ ਦੇ ਬੇਂਗਲੁਰੂ ਸ਼ਹਿਰੀ ਜ਼ਿਲ੍ਹੇ ‘ਚ ਪੱਥਰ ਦੀ ਖਦਾਨ ‘ਚ ਹੋਏ ਹਾਦਸੇ ‘ਚ ਕੀਮਤੀ ਜਾਨਾਂ ਦਾ ਨੁਕਸਾਨ ਬੇਹੱਦ ਦੁਖਦਾਈ ਹੈ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਕਰਨਾਟਕ ਦੇ ਬੇਂਗਲੁਰੂ ਸ਼ਹਿਰੀ ਜ਼ਿਲ੍ਹੇ ਵਿੱਚ ਇੱਕ ਪੱਥਰ ਦੀ ਖਦਾਨ ਵਿੱਚ ਇੱਕ ਹਾਦਸੇ ਵਿੱਚ ਜਾਨਾਂ ਗੁਆਉਣ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।” ਇਸ ਤੋਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਦੱਖਣੀ ਬੈਂਗਲੁਰੂ ਤਾਲੁਕ ਦੇ ਮਦਾਪਟਨਾ ‘ਚ ਚੱਟਾਨ ਡਿੱਗਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ ਬੇਹੱਦ ਦੁਖਦ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਨਾਲ ਹੀ ਕਿਹਾ ਕਿ ਖਾਣਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਖਾਣ ਮਾਲਕਾਂ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਅਧਿਕਾਰੀਆਂ ਮੁਤਾਬਕ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 5 ਵਜੇ ਬੈਂਗਲੁਰੂ ਦੱਖਣੀ ਤਾਲੁਕ ਦੇ ਮਦਾਪਟਨਾ ‘ਚ ਇਕ ਪੱਥਰ ਦੀ ਖਦਾਨ ‘ਚ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਸ ਸਮੇਂ ਖਾਨ ਵਿੱਚ ਕਰੀਬ 20 ਮਜ਼ਦੂਰ ਕੰਮ ਕਰ ਰਹੇ ਸਨ। ਇਕ ਦਿਨ ਪਹਿਲਾਂ ਹੋਏ ਧਮਾਕੇ ਤੋਂ ਬਾਅਦ ਮਜ਼ਦੂਰ ਜ਼ਮੀਨ ਤੋਂ ਕਰੀਬ 40 ਫੁੱਟ ਹੇਠਾਂ ਖੁਦਾਈ ਕਰ ਰਹੇ ਸਨ ਕਿ ਅਚਾਨਕ ਚੱਟਾਨ ਦਾ ਵੱਡਾ ਹਿੱਸਾ ਟੁੱਟ ਕੇ ਉਨ੍ਹਾਂ ‘ਤੇ ਡਿੱਗ ਗਿਆ। ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version