ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨਪ੍ਰੀਤ ਕੌਰ ਨੂੰ ਏਸ਼ੀਆਈ ਖੇਡਾਂ ਵਿੱਚ ਸ਼ਾਟ ਪੁਟ ਮੁਕਾਬਲੇ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਕਾਂਸੀ ਦਾ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪ੍ਰਭਾਵਸ਼ਾਲੀ ਥ੍ਰੋਅ (throw) ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
‘ਐਕਸ’ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਲਿਖਿਆ: “ਸ਼ਾਟ ਪੁਟ ਵਿੱਚ ਮਨਪ੍ਰੀਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ! ਉਨ੍ਹਾਂ ਦੀ ਪ੍ਰਭਾਵਸ਼ਾਲੀ ਥ੍ਰੋਅ ਨੇ ਉਨ੍ਹਾਂ ਨੂੰ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਦਿਵਾਇਆ ਹੈ। ਮਨਪ੍ਰੀਤ ਨੂੰ ਬਹੁਤ-ਬਹੁਤ ਵਧਾਈ! ਭਵਿੱਖ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
