ਸਪੋਰਟਸ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 400 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪ੍ਰਾਚੀ ਚੌਧਰੀ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਦੌੜ ਨੇ ਭਾਰਤ ਨੂੰ ਪੋਡੀਅਮ ’ਤੇ ਇੱਕ ਯਾਦਗਾਰ ਸਥਾਨ ਦਿਵਾਇਆ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਨੇ ‘ਐੱਕਸ’ ’ਤੇ ਇੱਕ ਪੋਸਟ ਵਿੱਚ ਲਿਖਿਆ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 400 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪ੍ਰਾਚੀ ਚੌਧਰੀ ਨੂੰ ਵਧਾਈ। ਉਨ੍ਹਾਂ ਦੀ ਸ਼ਾਨਦਾਰ ਦੌੜ ਨੇ ਭਾਰਤ ਨੂੰ ਇੱਕ ਯਾਦਗਾਰੀ ਪੋਡੀਅਮ ’ਤੇ ਇੱਕ ਯਾਦਗਾਰ ਸਥਾਨ ਦਿਵਾਇਆ ਹੈ । ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ : ਪ੍ਰਧਾਨ ਮੰਤਰੀ @narendramodi”
