ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਐਕਸ ਉੱਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝਾ ਕੀਤਾ: “ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”
