ਨਵੀਂ ਦਿੱਲੀ : ਏਸ਼ੀਆਈ ਖੇਡਾਂ 2026 ਦੀ ਸਮਾਪਤੀ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦਲ ਦੇ ਹਰੇਕ ਮੈਂਬਰ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਦ੍ਰਿੜ੍ਹਤਾ, ਜਨੂੰਨ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਦੇਸ਼ ਦੀ ਨੁਮਾਇੰਦਗੀ ਕੀਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਤਗਮਾ ਜੇਤੂਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਲਈ ਬਹੁਤ ਖੁਸ਼ੀ ਲਿਆਂਦੀ ਹੈ।
ਸ਼੍ਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਣਾ ਦੇਣਗੀਆਂ ਅਤੇ ਹੇਠਲੇ ਪੱਧਰ ‘ਤੇ ਖੇਡਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੀਆਂ।
ਸ਼੍ਰੀ ਮੋਦੀ ਨੇ ‘ਐਕਸ’ (X) ‘ਤੇ ਲਿਖਿਆ:
“ਏਸ਼ੀਆਈ ਖੇਡਾਂ 2026 ਦੀ ਸਮਾਪਤੀ ‘ਤੇ, ਮੈਂ ਭਾਰਤੀ ਦਲ ਦੇ ਹਰੇਕ ਮੈਂਬਰ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਦ੍ਰਿੜ੍ਹਤਾ, ਜਨੂੰਨ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਸਾਡੇ ਦੇਸ਼ ਦੀ ਨੁਮਾਇੰਦਗੀ ਕੀਤੀ।
ਸਾਡੇ ਸਾਰੇ ਤਗਮਾ ਜੇਤੂਆਂ ਨੂੰ ਵਧਾਈ, ਜਿਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਲਈ ਬਹੁਤ ਖੁਸ਼ੀ ਲਿਆਂਦੀ ਹੈ।
ਮੈਨੂੰ ਉਮੀਦ ਹੈ ਕਿ ਇਹ ਖੇਡਾਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਣਾ ਦੇਣਗੀਆਂ। ਇਹ ਹੇਠਲੇ ਪੱਧਰ ‘ਤੇ ਖੇਡਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾਉਣਗੀਆਂ।”
