HomePunjabਰੇਲ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ, 100 ਤੋਂ ਵੱਧ ਟਰੇਨਾਂ ਕੀਤੀਆਂ ਗਈਆਂ ਰੱਦ...

ਰੇਲ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ, 100 ਤੋਂ ਵੱਧ ਟਰੇਨਾਂ ਕੀਤੀਆਂ ਗਈਆਂ ਰੱਦ ਤੇ ਡਾਇਵਰਟ

ਚੰਡੀਗੜ੍ਹ : ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੇ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਬੀਤੇ ਦਿਨ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਰੇਲ ਰੋਕੋ ਅੰਦੋਲਨ ਦੌਰਾਨ 104 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚੋਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਈਆਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੋਗਾ ਰੇਲਵੇ ਸਟੇਸ਼ਨ, ਮੋਗਾ ਜ਼ਿਲ੍ਹੇ ਦੇ ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ ਵਿਖੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ ਦੇ ਰਾਮਪੁਰਾਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਫਾਜ਼ਿਲਕਾ ਰੇਲਵੇ ਸਟੇਸ਼ਨ, ਮਲੇਰਕੋਟਲਾ ਦੇ ਅਹਿਮਦਗੜ੍ਹ ਵਿੱਚ 3 ਦਿਨਾਂ ਤੱਕ 17 ਥਾਵਾਂ ’ਤੇ ਧਰਨੇ ਦਿੱਤੇ ਗਏ, ਜਿਸ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਠੱਪ ਹੋ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments