Homeਪੰਜਾਬਤਰਨ ਤਾਰਨ ਜ਼ਿਲ੍ਹੇ ਦੀਆਂ ਚਾਰ ਗ੍ਰਾਮ ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ...

ਤਰਨ ਤਾਰਨ ਜ਼ਿਲ੍ਹੇ ਦੀਆਂ ਚਾਰ ਗ੍ਰਾਮ ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਤਰਨ ਤਾਰਨ: ਪੰਜਾਬ ਰਾਜ ਚੋਣ ਕਮਿਸ਼ਨ ਅੱਜ ,5 ਜਨਵਰੀ ,2026 ਨੂੰ ਤਰਨ ਤਾਰਨ ਜ਼ਿਲ੍ਹੇ ਦੀਆਂ ਚਾਰ ਗ੍ਰਾਮ ਪੰਚਾਇਤਾਂ, ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿੱਚ ਪੰਚਾਇਤ ਚੋਣਾਂ ਕਰਵਾਉਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ। ਇਸ ਦੇ ਨਾਲ ਹੀ , ਇਨ੍ਹਾਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ , 5 ਜਨਵਰੀ ਤੋਂ ਸ਼ੁਰੂ ਹੋਵੇਗੀ।

ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਤਰਨ ਤਾਰਨ ਜ਼ਿਲ੍ਹੇ ਦੀਆਂ ਚਾਰ ਗ੍ਰਾਮ ਪੰਚਾਇਤਾਂ ਲਈ ਚੋਣਾਂ ਕਰਵਾ ਰਿਹਾ ਹੈ, ਜਿਸ ਲਈ 5 ਜਨਵਰੀ, 2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਤਰਨ ਤਾਰਨ ਬਲਾਕ ਦੀਆਂ ਤਿੰਨ ਗ੍ਰਾਮ ਪੰਚਾਇਤਾਂ, ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਭਿੱਖੀਵਿੰਡ ਬਲਾਕ ਦੀ ਇੱਕ ਪੰਚਾਇਤ, ਮਾੜੀ ਕੰਬੋਕੇ ਵਿੱਚ ਹੋਣਗੀਆਂ।

ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ 5 ਜਨਵਰੀ, 2026 ਤੋਂ 8 ਜਨਵਰੀ, 2026 ਨੂੰ ਦੁਪਹਿਰ 3:00 ਵਜੇ ਤੱਕ ਦਾਖਲ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 9 ਜਨਵਰੀ, 2026 ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 10 ਜਨਵਰੀ, 2026 ਨੂੰ ਦੁਪਹਿਰ 3:00 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਉਪਰੋਕਤ ਗ੍ਰਾਮ ਪੰਚਾਇਤਾਂ ਲਈ ਵੋਟਿੰਗ ਐਤਵਾਰ, 18 ਜਨਵਰੀ, 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਿੰਗ ਤੋਂ ਬਾਅਦ, ਵੋਟਾਂ ਦੀ ਗਿਣਤੀ ਪੋਲਿੰਗ ਕੇਂਦਰਾਂ ‘ਤੇ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ , 5 ਜਨਵਰੀ, 2025 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਚੋਣਾਂ ਦੇ ਪੂਰਾ ਹੋਣ ਤੱਕ ਸਬੰਧਤ ਗ੍ਰਾਮ ਪੰਚਾਇਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments