Homeਪੰਜਾਬਪੰਜਾਬ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਸੂਬੇ ਦੇ 40.48 ਲੱਖ...

ਪੰਜਾਬ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਸੂਬੇ ਦੇ 40.48 ਲੱਖ ਯੋਗ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਪਹੁੰਚਾਉਣਾ

ਲੁਧਿਆਣਾ: ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਤਹਿਤ ਹੁਣ ਤੱਕ 25.03 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਸੂਬੇ ਦੇ 40.48 ਲੱਖ ਯੋਗ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਪਹੁੰਚਾਉਣਾ ਹੈ।

ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਹਰ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ (ਚੀਨੀ), ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾ ਰਿਹਾ ਹੈ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਣ ਵਾਲੀ ਕਣਕ ਤੋਂ ਇਲਾਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੰਡ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ।

ਰਾਸ਼ਨ ਕਿੱਟਾਂ ਦੀ ਵੰਡ ਵਿੱਚ ਲੁਧਿਆਣਾ 2.71 ਲੱਖ ਤੋਂ ਵੱਧ ਕਿੱਟਾਂ ਨਾਲ ਪਹਿਲੇ ਸਥਾਨ ‘ਤੇ , ਪਟਿਆਲਾ 1.83 ਲੱਖ ਕਿੱਟਾਂ ਨਾਲ ਦੂਜੇ, ਜਦਕਿ ਬਠਿੰਡਾ 1.52 ਲੱਖ ਕਿੱਟਾਂ ਨਾਲ ਤੀਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਸੰਗਰੂਰ, ਫਾਜ਼ਿਲਕਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਵੱਡੇ ਪੱਧਰ ‘ਤੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ।

ਸਕੀਮ ਦਾ ਉਦੇਸ਼ ਸਿਰਫ਼ ਅਨਾਜ ਹੀ ਨਹੀਂ, ਸਗੋਂ ਪ੍ਰੋਟੀਨ, ਖਾਣ ਵਾਲਾ ਤੇਲ ਅਤੇ ਹੋਰ ਜ਼ਰੂਰੀ ਖੁਰਾਕੀ ਸਮੱਗਰੀ ਵੀ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸੰਤੁਲਿਤ ਪੋਸ਼ਣ ਮਿਲ ਸਕੇ। ਵੰਡ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਹਰ ਯੋਗ ਪਰਿਵਾਰ ਤੱਕ ਰਾਸ਼ਨ ਕਿੱਟਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments