HomePunjabਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਜਲੰਧਰ : ਪੰਜਾਬ ਸਰਕਾਰ (Punjab government) ਨੇ ਨਵੇਂ ਨਿਯੁਕਤ 710 ਪਟਵਾਰੀਆਂ (Patwaris) ਦਾ ਵਿੱਤੀ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਇਨ੍ਹਾਂ ਪਟਵਾਰੀਆਂ ਨੂੰ ਅਜਿਹਾ ਭਰੋਸਾ ਦਿੱਤਾ ਸੀ। ਪੰਜਾਬ ਸਰਕਾਰ ਦੇ ਮਾਲ ਤੇ ਮੁੜ ਵਸੇਬਾ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

8 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੁਝ ਐਲਾਨ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਐਲਾਨ ਪਟਵਾਰੀਆਂ ਦਾ ਮਾਸਿਕ ਵਿੱਤੀ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨਾ ਸੀ। ਸਰਕਾਰ ਨੇ ਅਜਿਹਾ ਫ਼ੈਸਲਾ ਪਟਵਾਰੀਆਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਲਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments