Home ਪੰਜਾਬ ਪੰਜਾਬ ਸਰਕਾਰ ਨੇ ਸੂਬੇ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਸੂਬੇ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਕੀਤੇ ਨਿਯੁਕਤ

0

ਫਰੀਦਕੋਟ : ਪੰਜਾਬ ਸਰਕਾਰ ਨੇ ਸੂਬੇ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਹਨ। ਡਾ: ਰਜਿੰਦਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦਾ ਵਾਈਸ ਚਾਂਸਲਰ (ਵੀ.ਸੀ.) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਅਗਲੇ 3 ਸਾਲਾਂ ਲਈ ਹੋਵੇਗਾ। ਜਦੋਂਕਿ ਡਾ: ਅਰਵਿੰਦ ਕੁਮਾਰ ਬਾਂਸਲ ਨੂੰ ਜਲੰਧਰ ਸਥਿਤ ਆਈ.ਕੇ. ਗੁਜਰਾਲ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਤਰਫੋਂ ਵੀ.ਸੀ. ਦੀ ਨਿਯੁਕਤ ਦੇ ਲਈ 3-3 ਉਮੀਦਵਾਰਾਂ ਦੇ ਪੈਨਲ ਤਿਆਰ ਕਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਨੂੰ ਭੇਜੇ ਗਏ ਸਨ । ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਗਏ ਇਸ ਪੈਨਲ ਵਿੱਚੋਂ ਇਨ੍ਹਾਂ ਦੋ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ ।

ਡਾ: ਰਜਿੰਦਰ ਬਾਂਸਲ ਪੰਜਾਬ ਦੇ ਜਾਣੇ-ਪਛਾਣੇ ਨਿਊਰੋਲੋਜਿਸਟ ਹਨ ਅਤੇ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੀ ਵਿਸ਼ੇਸ਼ ਪਛਾਣ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਕਾਜ ਸਬੰਧੀ ਅਹਿਮ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ, ਕਿਉਂਕਿ ਡਾ: ਸਤਬੀਰ ਸਿੰਘ ਗੋਸਲ 18 ਅਗਸਤ ਨੂੰ ਸੇਵਾਮੁਕਤ ਹੋ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version