Home ਪੰਜਾਬ ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

0

ਚੰਡੀਗੜ੍ਹ : ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਲਈ ਕਈ ਉਪਰਾਲਿਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾਈਵੇ ਦੇ ਦੋਵੇਂ ਪਾਸੇ ਫੁੱਲਦਾਰ ਰੁੱਖ ਲਗਾਉਣ ਲਈ ਇਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ।

ਇਕ ਰਾਜ ਪੱਧਰੀ ਵਿਸ਼ੇਸ਼ ਕਮੇਟੀ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ‘ਤੇ ਇਸਦੀ ਸਮੀਖਿਆ ਕਰੇਗੀ। ਸ਼ੁਰੂਆਤੀ ਪੜਾਅ ਵਿੱਚ, ਇਹ ਪ੍ਰੋਜੈਕਟ ਪੰਜ ਜ਼ਿ ਲ੍ਹਿਆਂ ਰੋਪੜ (ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ, ਇਨ੍ਹਾਂ ਜ਼ਿ ਲ੍ਹਿਆਂ ਵਿੱਚ ਹਾਈਵੇਅ ਦੇ ਸੱਜੇ ਅਤੇ ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ‘ਤੇ 5, 6 ਅਤੇ 7 ਫੁੱਟ ਉੱਚੇ ਰੁੱਖ ਲਗਾਏ ਜਾਣਗੇ।

ਮੰਤਰੀ ਨੇ ਪੰਜਾਬ ਭਵਨ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਸਹੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਵਾੜ ਵੀ ਲਗਾਈ ਜਾਵੇਗੀ ਤਾਂ ਜੋ ਪੌਦਿਆਂ ਨੂੰ ਅਵਾਰਾ ਜਾਨਵਰਾਂ ਤੋਂ ਬਚਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਮਨਰੇਗਾ ਅਧੀਨ ਕੰਮ ਕਰਨ ਵਾਲੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਯਕੀਨੀ ਬਣਾਏਗਾ।

NO COMMENTS

LEAVE A REPLY

Please enter your comment!
Please enter your name here

Exit mobile version