Homeਪੰਜਾਬਪੰਜਾਬ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ...

ਪੰਜਾਬ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਵ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਜਾਰੀ ਹਦਾਇਤਾਂ ਦੇ ਅਨੁਸਾਰ, ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਸਾਰੇ ਸਰਕਾਰੀ ਸਕੂਲਾਂ ਨੂੰ ਸਖ਼ਤ ਹਦਾਇਤ ਦਿੱਤੀਆਂ ਗਿਆ ਹਨ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ। ਵਿਭਾਗ ਨੇ ਕਿਹਾ ਹੈ ਕਿ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments