HomePunjabਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਅੱਜ ਵਿਸ਼ੇਸ਼ ਇਜਲਾਸ ਹੋਇਆ। ਸੈਸ਼ਨ ਦੇ ਪਹਿਲੇ ਦਿਨ ਹੀ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ਖ਼ਿਲਾਫ਼ 30 ਅਕਤੂਬਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਇਤਰਾਜ਼ ਦੇ ਮੱਦੇਨਜ਼ਰ ਸਰਕਾਰ ਸਦਨ ਦੀ ਕਾਰਵਾਈ ਦੀ ਕਾਨੂੰਨੀਤਾ ਤੈਅ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਸੀ.ਐਮ. ਮਾਨ ਨੇ ਕਿਹਾ ਕਿ ਰਾਜਪਾਲ ਧਮਕੀਆਂ ਦੇ ਰਹੇ ਹਨ ਕਿ ਇਹ ਸੈਸ਼ਨ ਗੈਰ-ਸੰਵਿਧਾਨਕ ਹੈ ਅਤੇ ਰਾਸ਼ਟਰਪਤੀ ਨੂੰ ਸ਼ਿਕਾਇਤ ਕਰਨਗੇ। ਇੰਨਾ ਹੀ ਨਹੀਂ ਪੰਜਾਬ ਦੇ ਰਾਜਪਾਲ ਨੇ ਧਾਰਾ 356 ਹਟਾਉਣ ਦੀ ਧਮਕੀ ਵੀ ਦਿੱਤੀ ਹੈ।

ਸੀ.ਐਮ. ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਸਹਿਮਤੀ ਤੋਂ ਬਾਅਦ ਹੀ ਤਿੰਨ ਮਨੀ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ। ਦੱਸ ਦਈਏ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨੇ ਸਦਨ ਵਿੱਚ ਤਿੰਨ ਮਨੀ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਨਵੰਬਰ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦੀ ਬੈਠਕ ਇੱਕ ਵਾਰ ਫਿਰ ਹੋਵੇਗੀ। ਇਸ ਤੋਂ ਬਾਅਦ ਦੋ ਦਿਨਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments