Homeਦੇਸ਼Haryana Newsਹਰਿਆਣਾ 'ਚ 25 ਸਤੰਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ : ਦੁਸ਼ਯੰਤ...

ਹਰਿਆਣਾ ‘ਚ 25 ਸਤੰਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ : ਦੁਸ਼ਯੰਤ ਚੌਟਾਲਾ

ਚੰਡੀਗੜ੍ਹ: ਹਰਿਆਣਾ (Haryana) ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Deputy CM Dushyant Chautala) ਨੇ ਕਿਹਾ ਕਿ ਇਸ ਵਾਰ ਸੂਬਾ ਸਰਕਾਰ ਨੇ ਪਹਿਲਾਂ ਦੀ ਰਵਾਇਤ ਦੇ ਮੁਕਾਬਲੇ 25 ਸਤੰਬਰ ਤੋਂ ਸੂਬੇ ਵਿੱਚ ਸਾਉਣੀ ਦੀਆਂ ਫਸਲਾਂ ਦੀ ਖਰੀਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਪੱਖੀ ਫ਼ੈਸਲਾ ਲੈਂਦਿਆਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਦੀ ਬਜਾਏ 25 ਸਤੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਦੁਸ਼ਯੰਤ ਚੌਟਾਲਾ ਨੇ ਕਿਹਾ ਕਿ 25 ਸਤੰਬਰ ਦਾ ਇਹ ਦਿਨ ਕਿਸਾਨਾਂ ਲਈ ਦੂਹਰੀ ਖੁਸ਼ੀਆਂ ਲੈ ਕੇ ਆਇਆ ਹੈ ਕਿਉਂਕਿ ਇੱਕ ਪਾਸੇ ਜਿੱਥੇ ਕਿਸਾਨਾਂ ਦੇ ਮਸੀਹਾ ਚੌਧਰੀ ਦੇਵੀ ਲਾਲ ਦਾ ਜਨਮ ਦਿਨ ਹੈ ਉੱਥੇ ਹੀ ਕਿਸਾਨਾਂ ਦੀ ਇੱਛਾ ਅਨੁਸਾਰ ਇਸ ਦਿਨ ਕਿਸਾਨਾਂ ਨੂੰ ਮੌਜੂਦਾ ਸਰਕਾਰ ਨੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਜਿਨ੍ਹਾਂ ਕੋਲ ਖੁਰਾਕ, ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਚਾਰਜ ਵੀ ਹੈ, ਨੇ ਕਿਹਾ ਕਿ ਵਿਭਾਗ ਨੇ ਖਰੀਦ ਏਜੰਸੀ ਨਾਲ ਜੁੜੇ ਅਧਿਕਾਰੀਆਂ ਨੂੰ ਖਰੀਦ ਸਬੰਧੀ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments