Homeਪੰਜਾਬਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ...

ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਨੇ ਰਾਜਪੁਰਾ-ਪਟਿਆਲਾ ਸੜਕ ‘ਤੇ ਆਵਾਜਾਈ ਨੂੰ ਰੋਕਿਆ

ਪਟਿਆਲਾ :  ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਨੇ ਅੱਜ ਯਾਨੀ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਸਦਾ ਪ੍ਰਭਾਵ ਸੂਬੇ ਭਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸਵੇਰੇ ਬੰਦ ਨੂੰ ਹਲਕਾ ਹੁੰਗਾਰਾ ਮਿਲਣ ਤੋਂ ਬਾਅਦ, ਪੰਜਾਬ ਬੰਦ ਸਮਰਥਕਾਂ ਨੇ ਰਾਜਪੁਰਾ-ਪਟਿਆਲਾ ਸੜਕ ‘ਤੇ ਆਵਾਜਾਈ ਨੂੰ ਰੋਕ ਦਿੱਤਾ ਹੈ।

ਇਸ ਦੌਰਾਨ, ਸਰਕਾਰੀ ਬੱਸਾਂ ਸਮੇਤ ਸਾਰੇ ਤਰ੍ਹਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਬੰਦ ਸਮਰਥਕਾਂ ਅਤੇ ਆਮ ਲੋਕਾਂ ਦੇ ਵਿਚਕਾਰ ਬਹਿਸ ਦੀਆਂ ਫੋਟੋਆਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, “ਅਸੀ 2 ਦਿਨ ਪਹਿਲਾ ਸਰਕਾਰ ਨੂੰ ਕਿਹਾ ਸੀ ਕਿ ਰੋਡਵੇਜ਼ ਬੱਸਾਂ ਬੰਦ ਰੱਖਿਆ ਜਾਣ, ਪਰ ਸਰਕਾਰ ਨੇ ਬੱਸਾਂ ਚਲਾਉਣਾ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਲੋਕ ਹੁਣ ਪਰੇਸ਼ਾਨ ਹੋ ਰਹੇ ਹਨ। ਬੰਦ ਸਮਰਥਕਾਂ ਨੇ ਹਰ ਤਰ੍ਹਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments