HomePunjabSGPC ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

SGPC ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

ਅੰਮ੍ਰਿਤਸਰ : ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਵਫ਼ਦ ਅੱਜ ਰਾਜਪਾਲ ਨੂੰ ਮਿਲਣ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਤੇ ਹੋਰ ਅਧਿਕਾਰੀਆਂ ਨੇ ਲਿਆ ਹੈ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੰਗਤ ਵੱਲੋਂ ਕੀਤੀ ਅਰਦਾਸ ਨੂੰ ਮੁੱਖ ਰੱਖਦਿਆਂ ਇਸ ਵਫ਼ਦ ਨੇ ਰਾਜਪਾਲ ਨੂੰ ਮਿਲਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਗਿਆਨੀ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਆਪਣੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਵਿੱਚ ਕੱਟ ਚੁੱਕੇ ਹਨ।

ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਇਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੋਰ ਵੀ ਕਈ ਮਸਲੇ ਹਨ, ਜਿਨ੍ਹਾਂ ਨੂੰ ਅਸੀਂ ਰਾਜਪਾਲ ਨਾਲ ਬੈਠ ਕੇ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ। ਐਡ. ਧਾਮੀ ਨੇ ਅੱਜ ਦੱਸਿਆ ਕਿ ਅਸੀਂ 26 ਲੱਖ ਸ਼ਰਧਾਲੂਆਂ ਵੱਲੋਂ ਭਰੇ ਫਾਰਮ ਲੈ ਕੇ ਆਏ ਹਾਂ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੈ। ਸਿੱਖਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਉਸ ਨੂੰ ਦੁੱਗਣੀ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿੱਚ ਸਭ ਤੋਂ ਵੱਡਾ ਯੋਗਦਾਨ ਸਿੱਖਾਂ ਨੇ ਦਿੱਤਾ ਹੈ। ਸਿੱਖ ਆਪਣੀ ਵਫਾਦਾਰੀ ਨਿਭਾ ਰਹੇ ਹਨ।

ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 26 ਲੱਖ ਫਾਰਮ ਮੈਂਬਰਾਂ ਦੇ ਹਸਤਾਖਰ ਕੀਤੇ ਗਏ ਹਨ, ਉਹ ਰਾਜਪਾਲ ਨੂੰ ਭੇਜ ਦਿੱਤੇ ਗਏ ਹਨ। ਜਥੇਦਾਰ ਨੇ ਕਿਹਾ ਕਿ ਰਾਜੀਵ ਗਾਂਧੀ ਦੇ ਕਾਤਲ ਜੇਲ੍ਹ ਵਿੱਚੋਂ ਰਿਹਾਅ ਹੋ ਚੁੱਕੇ ਹਨ ਪਰ ਆਪਣੇ ਧਰਮ ਲਈ ਲੜਨ ਵਾਲੇ ਬੰਦੀ ਸਿੰਘ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਅੱਜ ਰਾਜਪਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮ ਦਾ ਸਮਾਂ ਦਿੱਤਾ ਹੈ, ਅੱਜ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਇੱਕ ਵਫ਼ਦ ਨਾਲ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਬੰਦੀ ਸ਼ੇਰਾਂ ਨੂੰ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਨਾਲ ਖੁਸ਼ਹਾਲ ਰਹਿ ਸਕਣ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments