HomeWorldਮੈਕਸੀਕੋ 'ਚ ਤੂਫਾਨ ਨੇ ਮਚਾਈ ਤਬਾਹੀ, 27 ਲੋਕਾਂ ਦੀ ਹੋਈ ਮੌਤ

ਮੈਕਸੀਕੋ ‘ਚ ਤੂਫਾਨ ਨੇ ਮਚਾਈ ਤਬਾਹੀ, 27 ਲੋਕਾਂ ਦੀ ਹੋਈ ਮੌਤ

ਮੈਕਸੀਕੋ : ਮੈਕਸੀਕੋ (Mexico) ਦੇ ਦੱਖਣੀ ਰਾਜ ਗੁਆਰੇਰੋ ਦੇ ਤੱਟ ‘ਤੇ ਤੂਫਾਨ ਓਟਿਸ ਦੇ ਟਕਰਾਉਣ ਤੋਂ ਬਾਅਦ ਘੱਟ ਤੋਂ ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲਾਪਤਾ ਹੋ ਗਏ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੈਕਸੀਕੋ ਦੀ ਸੁਰੱਖਿਆ ਅਤੇ ਨਾਗਰਿਕ ਸੁਰੱਖਿਆ ਸਕੱਤਰ ਰੋਜ਼ਾ ਈਸੇਲਾ ਰੌਡਰਿਗਜ਼ ਨੇ ਕਿਹਾ ਕਿ ਤੂਫਾਨ ਹੁਣ ਕਮਜ਼ੋਰ ਹੋ ਗਿਆ ਹੈ।

ਤੂਫਾਨ ਨੇ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਵਿੱਚੋਂ ਇੱਕ ਅਕਾਪੁਲਕੋ ਰਿਜ਼ੋਰਟ ਖੇਤਰ ਨੂੰ ਵਿਆਪਕ ਨੁਕਸਾਨ ਪਹੁੰਚਾਇਆ ਹੈ। ਰਾਸ਼ਟਰਪਤੀ ਆਂਡਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਦੌਰਾਨ ਤੂਫਾਨ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ, ਸੰਘੀ ਬਿਜਲੀ ਕਮਿਸ਼ਨ ਦੇ ਕਰਮਚਾਰੀ ਖੇਤਰ ਵਿੱਚ ਬਿਜਲੀ ਸਪਲਾਈ ਅਤੇ ਦੂਰਸੰਚਾਰ ਪ੍ਰਣਾਲੀ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments