HomePunjabਪੰਜਾਬ ਸਰਕਾਰ-ਰਾਜਪਾਲ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤੀ ਇਹ ਸਲਾਹ

ਪੰਜਾਬ ਸਰਕਾਰ-ਰਾਜਪਾਲ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤੀ ਇਹ ਸਲਾਹ

ਚੰਡੀਗੜ੍ਹ:: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਵੱਲੋਂ ਮਾਨ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ (Supreme Court) ਵਿੱਚ ਸੁਣਵਾਈ ਹੋਈ। ਇਸ ਮਾਮਲੇ ‘ਤੇ ਸੁਣਵਾਈ ਦੌਰਾਨ ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਰਾਜਪਾਲ ਨੂੰ ਮਾਮਲਾ ਅਦਾਲਤ ‘ਚ ਆਉਣ ਤੋਂ ਪਹਿਲਾਂ ਹੀ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਰਾਜਪਾਲ ਨੂੰ ਆਤਮ-ਪੜਚੋਲ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਨੂੰ ਮੁੱਖ ਮੰਤਰੀ ਅਤੇ ਰਾਜਪਾਲ ਵਿਚਕਾਰ ਹੀ ਹੱਲ ਕੀਤਾ ਜਾਵੇ। ਇਸ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਮਾਨ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਰਾਜਪਾਲ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments