HomePunjabਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ...

ਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਚੋਰ ਹੋਇਆ ਫਰਾਰ, ਮਾਮਲਾ ਦਰਜ 

ਨਵਾਂਸ਼ਹਿਰ  : ਪੁਲਿਸ ਨੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣਿਆਂ ਵਾਲਾ ਪਰਸ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਤਿਲਕ ਰਾਜ ਪੁੱਤਰ ਮਨੀ ਰਾਮ ਵਾਸੀ ਮੋਹਾਲੀ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪਰਿਵਾਰ ਸਮੇਤ ਕਾਰ ਵਿੱਚ ਪਠਾਨਕੋਟ ਗਿਆ ਸੀ। ਉਥੋਂ ਵਾਪਸ ਘਰ ਆਉਂਦੇ ਸਮੇਂ ਉਸ ਨੇ ਆਪਣੀ ਕਾਰ ਬਲਾਚੌਰ ਨੇੜੇ ਕੁਝ ਸਾਮਾਨ ਖਰੀਦਣ ਲਈ ਰੋਕੀ।

ਜਦੋਂ ਉਹ ਸਾਮਾਨ ਖਰੀਦ ਕੇ ਵਾਪਸ ਆਇਆ ਤਾਂ ਕਾਰ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਉਸ ਦੀ ਪਤਨੀ ਦਾ ਪਰਸ ਜਿਸ ਵਿਚ ਨਕਦੀ ਅਤੇ ਸੋਨੇ ਦੇ ਗਹਿਣੇ ਸਨ, ਗਾਇਬ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਾਰ ਦੇ ਸ਼ੀਸ਼ੇ ਤੋੜ ਕੇ ਚੋਰੀ ਕਰ ਲਈ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments