HomePunjabਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਦਰਦਨਾਕ ਮੌਤ

ਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਦਰਦਨਾਕ ਮੌਤ

ਹੁਸ਼ਿਆਰਪੁਰ : ਊਨਾ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਮਨ ਵਾਸੀ ਬਹਾਦੁਰਪੁਰ ਵਜੋਂ ਹੋਈ ਹੈ। ਘਟਨਾ ਬੁੱਧਵਾਰ ਸਵੇਰੇ ਵਾਪਰੀ ਜਦੋਂ ਮ੍ਰਿਤਕ ਨਮਨ ਐਕਟਿਵਾ ‘ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇੰਨਾ ਹੀ ਨਹੀਂ ਇਸ ਤੋਂ ਬਾਅਦ ਟਰੈਕਟਰ ਟਰਾਲੀ ਵੀ ਇਕ ਕਾਰ ਨਾਲ ਟਕਰਾ ਗਈ। ਖੁਸ਼ਕਿਸਮਤੀ ਨਾਲ ਕਾਰ ਸਵਾਰ ਵਾਲ-ਵਾਲ ਬਚ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨਮਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments