HomeWorldਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੁਰੰਤ...

ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

ਇਸਲਾਮਾਬਾਦ : ਸੰਯੁਕਤ ਰਾਸ਼ਟਰ (United Nations) ਦੇ ਮਨੁੱਖੀ ਅਧਿਕਾਰ ਸਮੂਹ ਨੇ ਬੀਤੇ ਦਿਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former prime minister Imran Khan) ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਸਮੂਹ ਦਾ ਦਾਅਵਾ ਹੈ ਕਿ ਖਾਨ ਨੂੰ ‘ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਕੇ ਮਨਮਾਨੇ ਢੰਗ ਨਾਲ’ ਕੈਦ ਕੀਤਾ ਗਿਆ ਹੈ। ਜੇਨੇਵਾ ਸਥਿਤ ਸੰਯੁਕਤ ਰਾਸ਼ਟਰ ਸਮੂਹ ‘ਵਰਕਿੰਗ ਗਰੁੱਪ ਆਨ ਆਰਬਿਟਰੇਰੀ ਡਿਟੈਂਸ਼ਨ’ ਨੇ ਖਾਨ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਮੰਗ ਕੀਤੀ ਹੈ। ਖਾਨ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਜ਼ਾ ਸੁਣਾਈ ਗਈ ਸੀ।

ਸਾਲ 2022 ਵਿੱਚ, ਖਾਨ ਨੂੰ ਪਾਕਿਸਤਾਨ ਦੀ ਸੰਸਦ ਵਿੱਚ ਅਵਿਸ਼ਵਾਸ ਪ੍ਰਸਤਾਵ ਲਿਆ ਕੇ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਹ ਇਸ ਸਮੇਂ ਕਈ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਖਾਨ ਨੂੰ ਹਟਾਉਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਨੇ ਸਰਕਾਰ ਬਣਾਈ ਅਤੇ ਸ਼ਰੀਫ ਪ੍ਰਧਾਨ ਮੰਤਰੀ ਬਣੇ। ਸੰਯੁਕਤ ਰਾਸ਼ਟਰ ਸਮੂਹ ਦੀ ਮੰਗ ‘ਤੇ ਪਾਕਿਸਤਾਨ ਸਰਕਾਰ ਵੱਲੋਂ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਸਮੂਹ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਖਾਨ ਦੀ ਕੈਦ ਦਾ ‘ਕੋਈ ਕਾਨੂੰਨੀ ਆਧਾਰ ਨਹੀਂ ਹੈ ਅਤੇ ਅਜਿਹਾ ਲੱਗਦਾ ਹੈ ਕਿ ਉਸਨੂੰ ਚੋਣ ਲੜਨ ਤੋਂ ਅਯੋਗ ਠਹਿਰਾਉਣ ਲਈ ਕੀਤਾ ਗਿਆ ਸੀ’।

‘ਖਾਨ ਨੂੰ ਉਸ ਦੇ ਪ੍ਰਗਟਾਵੇ ਅਤੇ ਵਿਚਾਰ ਦੀ ਆਜ਼ਾਦੀ ਦੇ ਅਧਿਕਾਰ ਨੂੰ ਦਬਾਉਣ ਲਈ ਕੈਦ ਕੀਤਾ ਗਿਆ ਸੀ ਅਤੇ ਉਸ ਨੂੰ ‘ਨਿਰਪੱਖ ਸੁਣਵਾਈ ਅਤੇ ਉਚਿਤ ਪ੍ਰਕਿਰਿਆ ਦੇ ਅਧਿਕਾਰ’ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਸ ਨੇ ਖਾਨ ਦੀ ਫੌਰੀ ਰਿਹਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਇਹ ਇੱਕ ‘ਜਾਇਜ਼ ਹੱਲ’ ਹੈ, ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਸੰਯੁਕਤ ਰਾਸ਼ਟਰ ਸਮੂਹ ਦੀ ਮੰਗ ਦੀ ਸ਼ਲਾਘਾ ਕੀਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments