HomePunjabਔਰਤ ਨੇ ASI 'ਤੇ ਲਗਾਏ ਗੰਭੀਰ ਦੋਸ਼

ਔਰਤ ਨੇ ASI ‘ਤੇ ਲਗਾਏ ਗੰਭੀਰ ਦੋਸ਼

ਫ਼ਿਰੋਜ਼ਪੁਰ: ਜ਼ਿਲ੍ਹੇ ਵਿੱਚ ਇੱਕ ਔਰਤ ਵੱਲੋਂ ASI ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਮਹਿਲਾਂ ਨੇ ਥਾਣਾ ਕੁਲਗੜੀ ਪੁਲਿਸ ‘ਤੇ ਬਦਸਲੂਕੀ ਦੇ ਆਰੋਪ ਲਗਾਏ ਅਤੇ ਕਿਹਾ ਕਿ ASI ਨੇ ਉਸਦੇ ਨਾਲ ਦੁਰਵਿਵਹਾਰ ਕੀਤਾ ਅਤੇ ਲੱਤਾਂ ਮਾਰੀਆਂ। ਕ੍ਰਿਸ਼ਨਾ ਐਨਕਲੇਵ ਦੀ ਰਹਿਣ ਵਾਲੀ ਔਰਤ ਦੇ ਪਰਿਵਾਰ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਉਸ ਦੇ ਘਰ ਪਹੁੰਚੀ ਅਤੇ ਮਹਿਲਾ ਨਾਲ ਦੁਰਵਿਵਹਾਰ ਕੀਤਾ ਅਤੇ ਲੱਤਾਂ ਮਾਰੀਆਂ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਔਰਤ ਦੇ ਲੜਕੇ ਨੇ ਦੱਸਿਆ ਕਿ ਬਿਜਲੀ ਦਾ ਸਵਿੱਚ ਲਗਾਉਣ ਨੂੰ ਲੈ ਕੇ ਉਨ੍ਹਾਂ ਦਾ ਗੁਆਂਢੀਆਂ ਨਾਲ ਝਗੜਾ ਚੱਲ ਰਿਹਾ ਸੀ । ਇਸ ਤੋਂ ਬਾਅਦ ਗੁਆਂਢੀਆਂ ਨੇ ਪੁਲਿਸ ਨੂੰ ਉਨ੍ਹਾਂ ਦੇ ਘਰ ਭੇਜਿਆ। ਪੁਲਿਸ ਇਸ ਪੀੜਤ ਪਰਿਵਾਰ ਦੇ ਘਰ ਪਹੁੰਚੀ ਅਤੇ ਆਪਣੇ ਇਕ ਮੈਂਬਰ ਨੂੰ ਨਾਲ ਲੈ ਕੇ ਜਾਣਾ ਚਾਹੁੰਦੀ ਸੀ। ਪਰਿਵਾਰ ਵਾਲਿਆਂ ਨੇ ਵਿਰੋਧ ਕੀਤਾ ਤਾਂ ਏਐਸਆਈ ਨੇ ਮਹਿਲਾ ਦੀਆਂ ਲੱਤਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਦੂਜੇ ਪਾਸੇ ਪੁਲਿਸ ਨੇ ਪਰਿਵਾਰ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਔਰਤ ਨੂੰ ਲੇਡੀਜ਼ ਪੁਲਿਸ ਤੋਂ ਬਿਨਾਂ ਹੀ ਧੱਕਾ ਦਿੱਤਾ ਗਿਆ। ਪੁੱਤਰ ਨੇ ਦੱਸਿਆ ਕਿ ਇਸ ਦੌਰਾਨ ਉਸ ਦੀ ਮਾਂ ਦੀ ਸਿਹਤ ਵੀ ਵਿਗੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰ ਨੇ ਉੱਚ ਪੁਲਿਸ ਅਧਿਕਾਰੀਆਂ ਤੋਂ ਏਐਸਆਈ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments