HomePunjabਨੌਜਵਾਨਾਂ ਨੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਨੌਜਵਾਨਾਂ ਨੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਲੁਧਿਆਣਾ: ਬੀਤੀ ਰਾਤ ਲੁਧਿਆਣਾ ਦੇ ਇੱਕ ਪੈਟਰੋਲ ਪੰਪ (petrol pump) ‘ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਫੋਕਲ ਪੁਆਇੰਟ ’ਤੇ ਆਰਤੀ ਸਟੀਲ ਦੇ ਸਾਹਮਣੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੇਰ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਭਰਵਾਉਣ ਆਏ। ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮ ਨੇ ਉਸ ਤੋਂ ਪੈਸੇ ਮੰਗੇ ਤਾਂ ਉਸ ਨੇ ਇਨਕਾਰ ਕਰ ਦਿੱਤਾ ਅਤੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਲਿਆ। ਇਨ੍ਹਾਂ ਨੇ ਮਿਲ ਕੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਾਜ਼ਮਾਂ ਨੇ ਕੈਬਿਨ ਵਿੱਚ ਲੁੱਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮਾਂ ਨੇ ਕਿੰਨੀ ਨਕਦੀ ਲੁੱਟੀ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਮਾਮਲੇ ਦੀ ਸ਼ਿਕਾਇਤ ਪੈਟਰੋਲ ਪੰਪ ਦੇ ਮਾਲਕ ਵੱਲੋਂ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments