Homeਪੰਜਾਬਫਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲ ’ਚ ਚੋਰੀ, ਪੈਸੇ ਤੇ ਜ਼ਰੂਰੀ ਫਾਈਲਾਂ ਵੀ...

ਫਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲ ’ਚ ਚੋਰੀ, ਪੈਸੇ ਤੇ ਜ਼ਰੂਰੀ ਫਾਈਲਾਂ ਵੀ ਗਾਇਬ

ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਚੋਰਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰਾਂ ਨੇ ਸਕੂਲ ਦੀਆਂ ਗਰਿੱਲਾਂ ਤੋੜ ਕੇ ਅੰਦਰ ਦਾਖਲ ਹੋਣ ਤੋਂ ਬਾਅਦ ਵੱਖ-ਵੱਖ ਥਾਵਾਂ ਦੀ ਤਲਾਸ਼ੀ ਲਈ। ਚੋਰ ਸਕੂਲ ਵਿੱਚੋਂ ਨਕਦੀ ਸਮੇਤ ਕੁਝ ਜ਼ਰੂਰੀ ਸਮਾਨ ਅਤੇ ਰਿਕਾਰਡ ਨਾਲ ਸਬੰਧਤ ਫਾਈਲਾਂ ਲੈ ਗਏ।

ਜਾਣਕਾਰੀ ਮੁਤਾਬਕ ਸਕੂਲ ਵਿੱਚ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ਰਕਮ ਇਕੱਠੀ ਕੀਤੀ ਜਾਂਦੀ ਸੀ। ਚੋਰਾਂ ਨੇ ਇਸ ਰਕਮ ਨੂੰ ਰੱਖਣ ਵਾਲੀ ਗੋਲਕ ਦੇ ਜਿੰਦਰੇ ਵੀ ਤੋੜ ਦਿੱਤੇ ਅਤੇ ਉਸ ਵਿੱਚ ਪਈ ਨਕਦੀ ਲੈ ਗਏ। ਇਸ ਤੋਂ ਇਲਾਵਾ ਸਕੂਲ ਦੇ ਸਰਕਾਰੀ ਰਿਕਾਰਡ ਨਾਲ ਵੀ ਛੇੜਛਾੜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਸਕੂਲ ਵਿੱਚ ਜਾਂਚ ਦੌਰਾਨ ਕੁਝ ਜ਼ਰੂਰੀ ਫਾਈਲਾਂ ਨਾ ਮਿਲਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਚੋਰ ਜਾਂਦੇ ਸਮੇਂ ਸਕੂਲ ਵਿੱਚ ਲੱਗੇ CCTV ਕੈਮਰਿਆਂ ਦੀ DVR ਵੀ ਆਪਣੇ ਨਾਲ ਲੈ ਗਏ। ਇਸ ਕਾਰਨ ਪੁਲਿਸ ਜਾਂਚ ਦੌਰਾਨ ਘਟਨਾ ਨਾਲ ਸਬੰਧਤ CCTV ਰਿਕਾਰਡ ਹਾਸਲ ਕਰਨਾ ਚੁਣੌਤੀ ਬਣ ਸਕਦਾ ਹੈ।

ਸਕੂਲ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਲੋੜੀਂਦਾ ਸਮਾਨ ਇਕੱਠਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਵਿੱਚ ਵੀ ਚਿੰਤਾ ਪਾਈ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਬੰਧਿਤ ਥਾਣਾ ਮੁਲੇਪੁਰ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੂੰ ਵੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਚੋਰੀ ਹੋਏ ਸਮਾਨ ਅਤੇ ਰਿਕਾਰਡ ਦੀ ਪੂਰੀ ਜਾਣਕਾਰੀ ਸਪੱਸ਼ਟ ਹੋ ਸਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments